06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਾਂਗਰਸ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਖਿਲਾਫ਼ ਜ਼ਬਰ ਜਿਨਾਹ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਥਾਣਾ ਸਿਟੀ ਸੁਨਾਮ ਵਿਖੇ ਅੱਜ ਬਾਅਦ ਦੁਪਿਹਰ ਕਾਂਗਰਸ...

Ad Position 21
No active advertisement
ਅਜੀਤ ਡੈਸਕ 06-10-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਥਾਣਾ ਸਿਟੀ ਸੁਨਾਮ ਵਿਖੇ ਅੱਜ ਬਾਅਦ ਦੁਪਿਹਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖਿਲਾਫ਼ ਜ਼ਬਰ ਜਿਨਾਹ ਦਾ ਪਰਚਾ ਦਰਜ ਹੋਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ 48 ਕੁ ਸਾਲਾ ਦੀ ਔਰਤ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਸੀ ਕਿ ਉਹ ਕਾਂਗਰਸ ਦੀ ਇਕ ਅਹੁਦੇਦਾਰ ਹੈ ਅਤੇ ਜਗਦੇਵ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਗਾਗਾ (ਲਹਿਰਾ) ਦਾ ਮੇਰੇ ਘਰ ਆਉਣਾ ਜਾਣਾ ਹੋ ਗਿਆ ਅਤੇ ਅਸੀਂ ਪਾਰਟੀ ਦੇ ਪ੍ਰੋਗਰਾਮਾਂ ਵਿਚ ਇਕੱਠੇ ਜਾਣ ਲੱਗੇ।

ਇਸ ਦੋਰਾਨ ਜਗਦੇਵ ਸਿੰਘ ਨੇ ਮੈਨੂੰ ਕਿਹਾ ਕਿ ਉਹ ਮੇਰੇ ਜਵਾਈ ਨੂੰ ਨੌਕਰੀ ਲਗਵਾ ਦੇਵੇਗਾ ਅਤੇ ਉਸ ਨੂੰ ਚੇਅਰਮੈਨੀ ਦੀ ਸੀਟ ਵੀ ਦਵਾਏਗਾ, ਜਿਸ ਦੇ ਬਦਲੇ ਉਸ ਨੇ ਮੇਰੇ ਨਾਲ ਸਰੀਰਕ ਸਬੰਧ ਬਣਾਏ। ਜਗਦੇਵ ਸਿੰਘ ਨੇ ਮੈਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਇਹ ਮਾਮਲਾ ਕਿਸੇ ਨੂੰ ਦੱਸਿਆ ਤਾਂ ਉਸਨੂੰ ਜਾਨੋਂ ਮਾਰ ਦੇਵੇਗਾ। ਜ਼ਿਕਰਯੋਗ ਹੈ ਕਿ ਉਕਤ ਜਗਦੇਵ ਸਿੰਘ ਗਾਗਾ ਜ਼ਿਲ੍ਹਾ ਸੰਗਰੂਰ ਦੇ ਕਾਂਗਰਸ ਦੇ ਪ੍ਰਧਾਨ ਹਨ। ਥਾਣਾ ਸਿਟੀ ਸੁਨਾਮ ਦੇ ਪੁਲਿਸ ਅਧਿਕਾਰੀ ਸ਼ਾਮ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਪੁਲਿਸ ਵਲੋਂ ਜਗਦੇਵ ਸਿੰਘ ਪੁੱਤਰ ਜੈਲਾ ਸਿੰਘ ਖਿਲਾਫ਼ ਬੀਐਨਐਸ ਦੀ ਧਾਰਾ 69 ਅਤੇ 351(3) ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਪੰਜਾਬ ਵਿਚ ਚੋਣਾਂ ਨਹੀਂ ਜਿੱਤ ਸਕਦੀ, ਤਾਂ ਈ.ਡੀ ਅਤੇ ਸੀ.ਬੀ.ਆਈ. ਦਾ ਸਹਾਰਾ ਲੈਣਾ ਚਾਹੁੰਦੀ-ਕੇਜਰੀਵਾਲ ਅਗਲੀ ਖ਼ਬਰ ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ
Ad Position 24