07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਲਾਹੌਰ ਹਵਾਈ ਅੱਡਾ ਪਾਕਿਸਤਾਨ ਤੋਂ 50 ਸਿੱਖ ਸ਼ਰਧਾਲੂ ਭਾਰਤ ਲਈ ਹੋਏ ਰਵਾਨਾ

ਅਟਾਰੀ ਸਰਹੱਦ, ਅੰਮ੍ਰਿਤਸਰ-7 ਅਕਤੂਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ, ਸੁਰਿੰਦਰ ਕੋਛੜ)- ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਇਕੱਤਰ ਹੋ ਕੇ ਭਾਰਤ ਦੇ ਸਿੱਖ ਗੁਰਧਾਮਾਂ ਦੀ ਯਾਤਰਾ ਲਈ 50 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ I

Ad Position 21
No active advertisement
ਅਜੀਤ ਡੈਸਕ 07-10-2026

ਅਟਾਰੀ ਸਰਹੱਦ, ਅੰਮ੍ਰਿਤਸਰ-7 ਅਕਤੂਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ, ਸੁਰਿੰਦਰ ਕੋਛੜ)- ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਇਕੱਤਰ ਹੋ ਕੇ ਭਾਰਤ ਦੇ ਸਿੱਖ ਗੁਰਧਾਮਾਂ ਦੀ ਯਾਤਰਾ ਲਈ 50 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ I ਇਥੇ ਦੱਸਣਯੋਗ ਹੈ ਕਿ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਿਛਲੇ ਦਿਨੀ ਪਾਕਿਸਤਾਨ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਏਅਰਪੋਰਟ ’ਤੇ ਰੋਕ ਲਿਆ ਗਿਆ ਸੀ, ਜਿਸ ਤੋਂ ਬਾਅਦ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਵਿਚ ਆਪਣੀ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਦਾ ਆਲਮ ਪਾਇਆ ਜਾ ਰਿਹਾ ਸੀ ਤੇ ਰੋਜ਼ਾਨਾ ਹੀ ਉਨ੍ਹਾਂ ਨੂੰ ਰੋਕੇ ਜਾਣ ਸੰਬੰਧੀ ਉਹ ਪਾਕਿਸਤਾਨ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਸਨ, ਜਿਸ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਤੇ ਪਾਕਿਸਤਾਨ ਸਰਕਾਰ ਦੇ ਵਿਦੇਸ਼ ਤੇ ਗ੍ਰਹਿ ਵਿਭਾਗ ਵਲੋਂ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਅੱਜ ਪਾਕਿਸਤਾਨੀ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਹਵਾਈ ਅੱਡੇ ਤੋਂ ਰਾਜਧਾਨੀ ਦਿੱਲੀ ਲਈ ਰਵਾਨਾ ਹੋ ਗਏ ਹਨ।

ਇਹ ਪਾਕਿਸਤਾਨੀ ਸਿੱਖ ਸ਼ਰਧਾਲੂ ਦਿੱਲੀ ਸਥਿਤ ਸਿੱਖ ਗੁਰਧਾਮ, ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤਖਤ ਸ੍ਰੀ ਹਜੂਰ ਸਾਹਿਬ, ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਦੇ ਦਰਸ਼ਨ ਕਰਨ ਲਈ ਇਹ ਪਾਕਿਸਤਾਨੀ ਸਿੱਖ ਸ਼ਰਧਾਲੂ ਇਕ ਮਹੀਨੇ ਦੇ ਵੀਜ਼ੇ ’ਤੇ ਭਾਰਤ ਆ ਰਹੇ ਹਨ। ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਨਨਕਾਣਾ ਸਾਹਿਬ ਦੇ ਵਸਨੀਕ ਭਾਈ ਭੁਪਿੰਦਰ ਸਿੰਘ ਵਡੇਰਾ ਦੀ ਅਗਵਾਈ ਵਿਚ ਲਾਂਬਾ ਇਕਬਾਲ ਹਵਾਈ ਅੱਡਾ ਲਾਹੌਰ ਪਾਕਿਸਤਾਨ ਤੋਂ ਤਾਸ਼ਕੇਂਟ ਇੰਟਰਨੈਸ਼ਨਲ ਹਵਾਈ ਅੱਡਾ ਉਜ਼ਬੇਕਿਸਤਾਨ ਰਾਹੀ ਹੁੰਦੇ ਹੋਏ 50 ਦੇ ਕਰੀਬ ਪਾਕਿਸਤਾਨੀ ਸਿੱਖ ਸ਼ਰਧਾਲੂ, ਜਿਨ੍ਹਾਂ ਵਿਚ ਮਰਦ ਔਰਤਾਂ ਤੇ ਬੱਚੇ ਸ਼ਾਮਿਲ ਹਨ, ਇਹ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ, ਸ਼੍ਰੀ ਪੰਜਾ ਸਾਹਿਬ ਹਸਨ ਅਵਦਾਲ ਰਾਵਲਪਿੰਡੀ,ਪੇਸ਼ਾਵਰ ਤੇ ਸੂਬਾ ਸਿੰਧ ਦੇ ਇਲਾਕਿਆਂ ਤੋਂ ਇਕੱਤਰ ਹੋ ਕੇ ਭਾਰਤ ਸਥਿਤ ਸਿੱਖ ਗੁਰਧਾਮਾਂ ਦੀ ਯਾਤਰਾ ਲਈ ਆ ਰਹੇ ਹਨ I ਇਹ ਸ਼ਰਧਾਲੂ 8 ਤਰੀਕ ਨੂੰ ਸਵੇਰੇ ਅੰਤਰਰਾਸ਼ਟਰੀ ਇੰਦਰਾ ਗਾਂਧੀ ਹਵਾਈ ਅੱਡਾ ਦਿੱਲੀ ਵਿਖੇ ਪੁੱਜਣਗੇ I

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦਾ ਮੇਲਾ ਵੇਖਣ ਜਾਂਦੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24