ਐੱਸ. ਏ. ਐੱਸ. ਨਗਰ, 7 ਅਕਤੂਬਰ (ਕਪਿਲ ਵਧਵਾ)-ਮੁਹਾਲੀ ਦੇ ਕੁਝ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਕੁਝ ਸਕੂਲਾਂ ਵਲੋਂ ਵਿਦਿਆਰਥੀਆਂ ਨੂੰ ਜਲਦ ਘਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੋਂ ਵਾਪਸ ਲੈ ਕੇ ਜਾਣ ਲਈ ਸੂਚਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਸਕੂਲਾਂ ਵਲੋਂ ਮਾਪਿਆਂ ਨੂੰ ਨੋਟਿਸ ਭੇਜ ਕੇ ਕਿਹਾ ਗਿਆ ਹੈ ਕਿ ਉਹ 10:30 ਵਜੇ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਸਕੂਲ ਤੋਂ ਵਾਪਸ ਲੈ ਜਾਣ। ਜਿਹੜੇ ਵਿਦਿਆਰਥੀ ਸਕੂਲ ਬੱਸਾਂ ਜਾਂ ਵੈਨਾਂ ਰਾਹੀਂ ਸਕੂਲ ਆਏ ਹਨ, ਉਨ੍ਹਾਂ ਨੂੰ ਵੀ ਸੁਰੱਖਿਅਤ ਤਰੀਕੇ ਨਾਲ ਘਰ ਭੇਜਣ ਲਈ ਬੱਸਾਂ ਨੂੰ ਕਰੀਬ 10:15 ਵਜੇ ਰਵਾਨਾ ਕੀਤਾ ਜਾਵੇਗਾ। ਸ਼ੁਰੂਆਤੀ ਜਾਣਕਾਰੀ ਅਨੁਸਾਰ ਧਮਕੀ ਮਿਲਣ ਵਾਲੇ ਸਕੂਲਾਂ ਵਿਚ ਮੁਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ ਅਤੇ ਫੇਜ਼-3 ਬੀ2 ਸਥਿਤ ਇਕ ਨਿੱਜੀ ਸਕੂਲ ਸ਼ਾਮਿਲ ਹੈ।ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲਾਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਮੁਹਾਲੀ ਦੇ ਕੁਝ ਸਕੂਲਾਂ ਨੂੰ ਬੰਬ ਦੀ ਧਮਕੀ, ਵਿਦਿਆਰਥੀਆਂ ਨੂੰ ਘਰ ਭੇਜਣ ਦਾ ਫ਼ੈਸਲਾ
ਐੱਸ. ਏ. ਐੱਸ. ਨਗਰ, 7 ਅਕਤੂਬਰ (ਕਪਿਲ ਵਧਵਾ)-ਮੁਹਾਲੀ ਦੇ ਕੁਝ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਦੇ ਮੱਦੇਨਜ਼ਰ ਕੁਝ ਸਕੂਲਾਂ ਵਲੋਂ ਵਿਦਿਆਰਥੀਆਂ ਨੂੰ ਜਲਦ ਘਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ
ਅਜੀਤ ਡੈਸਕ
07-10-2026