07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਜੀਲੈਂਸ ਬਿਊਰੋ ਵਲੋਂ ਮਾਲ ਵਿਭਾਗ ਦਾ ਪਟਵਾਰੀ ਅਤੇ ਕਰਿੰਦਾ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ

ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ ਦੇ ਇਕ ਪਟਵਾਰੀ ਅਤੇ ਉਸਦੇ ਕਰਿੰਦੇ ਨੂੰ 4000 ਰੁਪਏ ਰਿਸ਼ਵਤ ਲੈਂਦੇ...

Ad Position 21
No active advertisement
ਅਜੀਤ ਡੈਸਕ 07-10-2026

ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ ਦੇ ਇਕ ਪਟਵਾਰੀ ਅਤੇ ਉਸਦੇ ਕਰਿੰਦੇ ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਵੀ.ਪੀ. ਸਿੰਘ ਬਰਾੜ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਇਹ ਕਾਰਵਾਈ ਪਰਮਜੀਤ ਕੌਰ ਵਾਸੀ ਨਿਊ ਰਾਮ ਨਗਰ ਲੋਹਾਰਾ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਅਤੇ ਕਾਬੂ ਕੀਤੇ ਦੋਸ਼ੀ ਦੀ ਸ਼ਨਾਖਤ ਅੰਕੁਰ ਕਟਾਰੀਆ ਵਜੋਂ ਕੀਤੀ ਗਈ ਹੈ। ਉਹ ਲੁਹਾਰਾ ਦੇ ਪਟਵਾਰਖਾਨੇ ਵਿਚ ਤਾਇਨਾਤ ਹੈ। ਵਿਜੀਲੈਂਸ ਬਿਊਰੋ ਵਲੋਂ ਉਸ ਦੇ ਨਾਲ ਉਸਦੇ ਪ੍ਰਾਈਵੇਟ ਕਰਿੰਦੇ ਰਾਜਾ ਨੂੰ ਵੀ ਕਾਬੂ ਕੀਤਾ ਹੈ। ਕਥਿਤ ਦੋਸ਼ੀਆਂ ਨੇ ਇਹ ਰਕਮ ਸ਼ਿਕਾਇਤ ਕਰਤਾ ਪਾਸੋਂ ਮਾਲ ਵਿਭਾਗ ਦੇ ਰਿਕਾਰਡ ਦੇ ਬਦਲੇ ਹਾਸਲ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਬਸਪਾ ਵੱਲੋਂ ਡਾ. ਅੰਬੇਡਕਰ ਦੇ ਬੁੱਤ ਨੂੰ ਢੁਕਵੀਂ ਜਗ੍ਹਾ 'ਤੇ ਲਾਉਣ ਨੂੰ ਲੈ ਕੇ ਧਰਨਾ ਅਗਲੀ ਖ਼ਬਰ ਕਾਂਗਰਸੀ ਸਰਪੰਚ ਨੂੰ ਕਥਿਤ ਤੌਰ ’ਤੇ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼
Ad Position 24