07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜੰਤਰ-ਮੰਤਰ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਰਾਹੁਲ ਗਾਂਧੀ ਨੂੰ 'ਇੰਡੀਆ' ਗੱਠਜੋੜ ਦੇ ਹੋਰ ਸੰਸਦ ਮੈਂਬਰਾਂ ਸਮੇਤ ਪੁਲਿਸ ਨੇ ਲਿਆ ਹਿਰਾਸਤ ਵਿਚ

ਨਵੀਂ ਦਿੱਲੀ, 7 ਅਕਤੂਬਰ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੀਡੀਆ ਵੱਲ ਹੱਥ ਹਿਲਾਇਆ ਅਤੇ ਜਿੱਤ ਦਾ ਨਿਸ਼ਾਨ ਦਿਖਾਇਆ। ਪੁਲਿਸ ਨੇ ਉਨ੍ਹਾਂ ਨੂੰ 'ਇੰਡੀਆ' ਗੱਠਜੋੜ...

Ad Position 21
No active advertisement
ਅਜੀਤ ਡੈਸਕ 07-10-2026

ਨਵੀਂ ਦਿੱਲੀ, 7 ਅਕਤੂਬਰ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੀਡੀਆ ਵੱਲ ਹੱਥ ਹਿਲਾਇਆ ਅਤੇ ਜਿੱਤ ਦਾ ਨਿਸ਼ਾਨ ਦਿਖਾਇਆ। ਪੁਲਿਸ ਨੇ ਉਨ੍ਹਾਂ ਨੂੰ 'ਇੰਡੀਆ' ਗੱਠਜੋੜ ਦੇ ਹੋਰ ਸੰਸਦ ਮੈਂਬਰਾਂ ਸਮੇਤ ਹਿਰਾਸਤ ਵਿਚ ਲੈ ਲਿਆ; ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਮਾਮਲੇ 'ਤੇ ਰੋਸ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ।
 ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ, "...ਉਹ ਇਹ ਸਭ ਕੁਝ ਕਰ ਸਕਦੇ ਹਨ, ਪਰ ਅਸੀਂ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕਰਾਂਗੇ। ਮੇਰੀ ਗਾਰੰਟੀ ਹੈ ਕਿ ਉਨ੍ਹਾਂ ਚਾਰਾਂ (ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਮੋਦੀ, ਆਰ.ਐਸ.ਐਸ. ਮੁਖੀ ਮੋਹਨ ਭਾਗਵਤ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਇਨਸਾਫ਼ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ। ਇਹ ਸਭ ਘਬਰਾਹਟ ਵਿਚ ਕੀਤੀ ਗਈ ਪ੍ਰਤੀਕਿਰਿਆ ਹੈ। ਇਹ ਸਭ ਡਰ ਹੈ। ਹਾਂ, ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ... ਉਨ੍ਹਾਂ ਨੇ ਸਭ ਤੋਂ ਪਵਿੱਤਰ ਚੀਜ਼ 'ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਸੰਵਿਧਾਨ 'ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਲੋਕਾਂ ਦੀ ਆਵਾਜ਼ 'ਤੇ ਹਮਲਾ ਕੀਤਾ ਹੈ। ਉਨ੍ਹਾਂ ਨੂੰ ਇਸ ਦੀ ਕੀਮਤ ਸੜਕਾਂ 'ਤੇ ਚੁਕਾਉਣੀ ਪਵੇਗੀ।"

Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਵਲੋਂ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਜ਼ਮੀਨ ਦੇ ਵਿਵਾਦ 'ਚ ਪਰਿਵਾਰ ਦੀ ਨਿਹੰਗਾਂ ਵਲੋ ਮਾਰਕੁਟਾਈ ਦੇ ਦੋਸ਼
Ad Position 24