07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਕਾਰ ਦੇ ਮੁਖੀ ਵਜੋੰ 25 ਸਾਲ ਪੂਰੇ ਕਰਨ 'ਤੇ ਲਾਲ ਕ੍ਰਿਸ਼ਨ ਅਡਵਾਨੀ ਦੀ ਰਿਹਾਇਸ਼ 'ਤੇ ਗਏ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 7 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕਰਨ ''ਤੇ ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਦੀ ਰਿਹਾਇਸ਼ 'ਤੇ ਗਏ ਤੇ ਉਨ੍ਹਾਂ ਨਾਲ ਮੁਲਾਕਾਤ...

Ad Position 21
No active advertisement
ਅਜੀਤ ਡੈਸਕ 07-10-2026

ਨਵੀਂ ਦਿੱਲੀ, 7 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕਰਨ ''ਤੇ ਭਾਜਪਾ ਦੇ ਸੀਨੀਅਰ ਆਗੂ ਐਲ.ਕੇ. ਅਡਵਾਨੀ ਦੀ ਰਿਹਾਇਸ਼ 'ਤੇ ਗਏ ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਨਰਿੰਦਰ ਮੋਦੀ ਨੇ ਪਹਿਲੀ ਵਾਰ 7 ਅਕਤੂਬਰ, 2001 ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਲਗਭਗ 13 ਸਾਲ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਅਤੇ 2014 ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਬਣੇ।ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਅਹੁਦਿਆਂ ਸਮੇਤ, ਉਨ੍ਹਾਂ ਨੇ ਸਰਕਾਰ ਦੇ ਮੁਖੀ ਵਜੋਂ 25 ਸਾਲਾਂ ਦਾ ਸਫਲ ਕਾਰਜਕਾਲ ਪੂਰਾ ਕੀਤਾ ਹੈ।
ਆਪਣੇ ਰਾਜਨੀਤਿਕ ਸਫ਼ਰ ਵਿਚ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ, ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਖ਼ਾਸ ਦਿਨ ਦੀ ਸ਼ੁਰੂਆਤ ਨਵੀਂ ਦਿੱਲੀ ਦੇ ਸ੍ਰੀ ਵਿਨਾਇਕ ਮੰਦਰ ਵਿਚ ਪ੍ਰਾਰਥਨਾ ਕਰਕੇ ਅਤੇ ਦੇਸ਼ ਵਾਸੀਆਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕਰਕੇ ਕੀਤੀ।
ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ 25 ਸਾਲਾਂ ਦੀ ਨਿਰੰਤਰ ਜਨਤਕ ਸੇਵਾ ਅਤੇ ਸਰਕਾਰ ਦੇ ਮੁਖੀ ਵਜੋਂ ਇਤਿਹਾਸਕ ਪ੍ਰਾਪਤੀਆਂ ਲਈ ਵਧਾਈ ਦੇਣ ਵਾਲਾ ਇਕ ਮਤਾ ਵੀ ਪਾਸ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਸਾਨੂੰ ਗਿਆਨੇਸ਼ ਕੁਮਾਰ ਦੇ ਦਫ਼ਤਰ ਜਾਣ ਦਿੱਤਾ ਜਾਵੇ - ਗੁਰਜੀਤ ਸਿੰਘ ਔਜਲਾ ਅਗਲੀ ਖ਼ਬਰ ਕਾਲੇ ਸਾਗਰ ਚ ਹਮਲਿਆਂ ਦੀ ਨਿੰਦਾ ਕਰਦੇ ਹਾਂ - ਵਿਦੇਸ਼ ਮੰਤਰਾਲਾ
Ad Position 24