07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਸਰਹੱਦੀ ਪੱਟੀ ਵਿਚ ਉਦਯੋਗ ਲਿਆਂਦੇ ਜਾਣਗੇ - ਸੁਖਬੀਰ ਸਿੰਘ ਬਾਦਲ

ਅਟਾਰੀ/ਚੰਡੀਗੜ੍ਹ, 7 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਬੇਰੋਜ਼ਗਾਰੀ ਸਰਹੱਦੀ ਪੱਟੀ ਵਿਚ ਸਭ ਤੋਂ ਵੱਡੀ ਸਮੱਸਿਆ...

Ad Position 21
No active advertisement
ਅਜੀਤ ਡੈਸਕ 07-10-2026

ਅਟਾਰੀ/ਚੰਡੀਗੜ੍ਹ, 7 ਅਕਤੂਬਰ -  ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਬੇਰੋਜ਼ਗਾਰੀ ਸਰਹੱਦੀ ਪੱਟੀ ਵਿਚ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਵਾਸਤੇ ਵਿਸ਼ੇਸ਼ ਸਨੱਅਤੀ ਪੈਕੇਜ ਦੇਵੇਗੀ ਅਤੇ ਖ਼ਾਲੀ ਪਈਆਂ ਤਿੰਨ ਲੱਖ ਸਰਕਾਰੀ ਆਸਾਮੀਆਂ ਭਰੇਗੀ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ।
23 ਸਾਲਾਂ ਦੀ ਸੁਖਜੀਤ ਕੌਰ ਨੇ ਇਸ ਮੁਸ਼ਕਿਲ ਬਾਰੇ ਅਕਾਲੀ ਦਲ ਪ੍ਰਧਾਨ ਦੇ ਚੀਚਾ ਪਿੰਡ ਵਿਚ ਘਰ-ਘਰ ਜਾਣ ਦੇ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਇਸ ਮੁਸ਼ਕਿਲ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਮੇਰੇ ਪਿਤਾ ਕੋਲ ਕੰਮ ਨਹੀਂ ਹੈ, ਮੇਰੀ ਮਾਂ ਘਰੇਲੂ ਸੁਆਣੀ ਹੈ। ਦੋਵੇਂ ਮੇਰੇ ਭਰਾ ਬੇਰੋਜ਼ਗਾਰ ਹਨ। ਉਨ੍ਹਾਂ ਨੂੰ ਪਰਿਵਾਰ ਦੀ ਖੁਸ਼ਹਾਲੀ ਵਾਸਤੇ ਰੋਜ਼ਗਾਰ ਚਾਹੀਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਾ ਸਿਰਫ ਸਰਹੱਦੀ ਪੱਟੀ ਵਿਚ ਉਦਯੋਗ ਲਿਆਂਦੇ ਜਾਣਗੇ ਬਲਕਿ ਸਰਕਾਰ ਬਣਨ ਦੇ ਇਕ ਸਾਲ ਦੇ ਅੰਦਰ-ਅੰਦਰ ਖਾਲੀ ਪਈਆਂ 3 ਲੱਖ ਆਸਾਮੀਆਂ ਵੀ ਭਰੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕਰ ਕੇ ਹਰ ਜ਼ਿਲ੍ਹੇ ਵਿਚ ਸੈਂਟਰ ਸਥਾਪਿਤ ਕਰਕੇ ਆਪਣੇ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦੇਵਾਂਗੇ। ਉਨ੍ਹਾਂ ਕਿਹਾ ਕਿ ਨੌਜਵਾਨ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਲੈ ਕੇ ਉਦਮੀ ਵੀ ਬਣ ਸਕਦੇ ਹਨ।
ਚੀਚਾ ਦੇ ਜਸਵੰਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਸਰਹੱਦੀ ਪੱਟੀ ਦੀ ਇਕ ਹੋਰ ਮੁਸ਼ਕਿਲ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਇਥੇ ਬਹੁਤ ਆਸਾਨੀ ਨਾਲ ਨਸ਼ੇ ਵੇਚੇ ਜਾਂਦੇ ਹਨ ਤੇ ਨਸ਼ੇੜੀ ਲੋਕਾਂ ਵਾਸਤੇ ਮੁਸ਼ਕਿਲਾਂ ਖੜ੍ਹੀਆਂ ਕਰਦੇ ਹਨ। ਇਹ ਨਸ਼ੇੜੀ ਮੋਟਰ ਪੰਪਾਂ ’ਤੇ, ਤਾਰਾਂ ਤੇ ਹੋਰ ਸਮਾਨ ਚੋਰੀ ਕਰ ਕੇ ਨਸ਼ਾ ਖ਼ਰੀਦਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਾਲਿਆਂ ਵਿਚ ਡਰ ਦਾ ਮਾਹੌਲ ਬਣਦਾ ਹੈ ਤੇ ਔਰਤਾਂ ਹਨੇਰਾ ਹੋਣ ਮਗਰੋਂ ਘਰ ਤੋਂ ਨਿਕਲਣ ਤੋਂ ਗੁਰੇਜ਼ ਕਰਦੀਆਂ ਹਨ।
ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਪਿੰਡ ਵਿਚ ਪੰਜ ਘਰਾਂ ਦਾ ਦੌਰਾ ਕੀਤਾ, ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਗਲੀ ਅਕਾਲੀ ਦਲ ਦੀ ਸਰਕਾਰ ਤੋਂ ਪੰਜ ਆਸਾਂ ਦਾ ਜ਼ਿਕਰ ਕਰਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਾਰਮ ਭਰਨ ਅਤੇ ਪਾਰਟੀ ਹੇਠਲੇ ਪੱਧਰ ਤੱਕ ਲੋਕਾਂ ਤੋਂ ਫੀਡਬੈਕ ਲੈ ਕੇ ਆਪਣਾ ਚੋਣ ਮਨੋਰਥ ਤਿਆਰ ਕਰੇਗੀ ਜੋ 1 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਘਰਾਂ ਵਿਚ ਜਾ ਕੇ ਹਾਲ ਵੇਖ ਕੇ ਬਹੁਤ ਤਕਲੀਫ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਔਰਤਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਪੂਰੀ ਪੀੜੀ ਤਬਾਹ ਕਰ ਰਹੀ ਹੈ। ਉਨ੍ਹਾਂ ਨੇ ਆਪਣੇ ਪੁੱਤਰਾਂ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਰੋਜ਼ਗਾਰ ਨਾ ਮਿਲਣ ਕਾਰਨ ਉਹ ਮਾਯੂਸ ਹਨ ਤੇ ਨਸ਼ੇ ਕਰਨ ਲੱਗ ਪੈਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸ਼ੁਰੂ ਕੀਤੀਆਂ ਸਮਾਜ ਭਲਾਈ ਸਕੀਮਾਂ ਮੁੜ ਆਰੰਭ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਮੈਂ ਜਾਂਦਾ ਹਾਂ, ਲੋਕ ਮੈਨੂੰ ਦੱਸਦੇ ਹਨ ਕਿ ਸਮਾਜ ਭਲਾਈ ਸਕੀਮਾਂ ਵਿਚ ਜਾਂ ਤਾਂ ਕਟੌਤੀ ਕੀਤੀ ਗਈ ਹੈ ਜਾਂ ਫਿਰ ਰੋਕ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਲੋਕ ਇਹ ਵੀ ਦੱਸਦੇ ਹਨ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਉਨ੍ਹਾਂ ਨੂੰ ਆਟਾ ਦਾਲ ਸਕੀਮ ਤਹਿਤ 30 ਕਿਲੋ ਕਣਕ ਮਿਲਦੀ ਸੀ ਤੇ ਹੁਣ ਸਿਰਫ 10 ਕਿਲੋ ਮਿਲਦੀ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਸਾਡੀ ਸਰਕਾਰ ਬਣਨ ’ਤੇ ਅਸੀਂ 4 ਰੁਪਏ ਕਿਲੋ ਦੀ ਦਰ ’ਦੇ 50 ਕਿਲੋ ਕਣਕ ਦਿਆਂਗੇ।
ਪਿੰਡ ਦੇ ਇਕ ਦੁਕਾਨਦਾਰ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆ ਕਿ ਸਿੱਖਿਆ ਤੇ ਸਿਹਤ ਸਹੂਲਤਾਂ ਲੋਕਾਂ ਨੂੰ ਮੁਫ਼ਤ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਸਿੱਖਿਆ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ ਤੇ ਸੁਪਰ ਸਪੈਸ਼ਲਿਸਟ ਮੈਡੀਕਲ ਸਹੂਲਤਾਂ ਬਹੁਤ ਮਹਿੰਗੀਆਂ ਹਨ।
ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦੁਆਇਆ ਕਿ ਲੋਕਾਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਵਾਸਤੇ ਵਿਸਥਾਰਿਤ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸਕੂਲਾਂ ਵਾਸਤੇ ਗਰੀਬ ਵਰਗ ਲਈ 50 ਫ਼ੀਸਦੀ ਸੀਟਾਂ ਰਾਖਵੀਂਆਂ ਕਰਨੀਆਂ ਯਕੀਨੀ ਬਣਾਵਾਂਗੇ।
ਕਿਹਾ ਕਿ ਅਸੀਂ ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਸਥਾਪਿਤ ਕਰਾਂਗੇ ਜਿਸ ਨਾਲ ਸੁਪਰ ਸਪੈਸ਼ਲਿਸਟ ਸੇਵਾਵਾਂ ਲੋਕਾਂ ਦੇ ਦਰ ਤੱਕ ਪਹੁੰਚ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਨੂੰ ਜਾਣਾ ਪਵੇਗਾ - ਭੁਪਿੰਦਰ ਸਿੰਘ ਹੁੱਡਾ ਅਗਲੀ ਖ਼ਬਰ ਸੰਸਥਾ ਦੇ ਕੰਮ ਵਿਚ ਅੜਿੱਕਾ ਪਾ ਰਹੇ ਮੈਂਬਰ ਸਾਹਿਬਾਨ ’ਤੇ ਸੰਗਤ ਬਣਾਏ ਦਬਾਅ - ਜਥੇਦਾਰ ਜਗਦੀਸ਼ ਸਿੰਘ ਝੀਂਡਾ
Ad Position 24