08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਉੱਤਰਾਖੰਡ - ਨਾਨਾ ਪਾਟੇਕਰ ਦੇ ਅਚਾਨਕ ਦਿਹਾਂਤ 'ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਭਾਵੁਕ ਸੰਦੇਸ਼

ਦੇਹਰਾਦੂਨ, 8 ਅਕਤੂਬਰ - ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅਦਾਕਾਰ ਨਾਨਾ ਪਾਟੇਕਰ ਦੇ ਅਚਾਨਕ ਦਿਹਾਂਤ 'ਤੇ ਸੋਸ਼ਲ ਮੀਡੀਆ 'ਤੇ ਇਕ...

Ad Position 21
No active advertisement
ਅਜੀਤ ਡੈਸਕ 08-10-2026

ਦੇਹਰਾਦੂਨ, 8 ਅਕਤੂਬਰ - ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅਦਾਕਾਰ ਨਾਨਾ ਪਾਟੇਕਰ ਦੇ ਅਚਾਨਕ ਦਿਹਾਂਤ 'ਤੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਸੰਦੇਸ਼ ਸਾਂਝਾ ਕੀਤਾ।
ਮੁੱਖ ਮੰਤਰੀ ਧਾਮੀ ਦੀ ਪੋਸਟ ਵਿਚ ਕਿਹਾ ਗਿਆ ਹੈ, "... ਸਾਨੂੰ ਉੱਘੇ ਅਦਾਕਾਰ ਨਾਨਾ ਪਾਟੇਕਰ ਜੀ ਦੇ ਦਿਹਾਂਤ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ ਹੈ। ਆਪਣੀ ਦਮਦਾਰ ਅਦਾਕਾਰੀ ਅਤੇ ਪ੍ਰਭਾਵਸ਼ਾਲੀ ਸੰਵਾਦਾਂ ਨਾਲ ਉਨ੍ਹਾਂ ਨੇ ਭਾਰਤੀ ਸਿਨੇਮਾ ਵਿੱਚ ਇਕ ਵੱਖਰੀ ਪਛਾਣ ਬਣਾਈ। ਵੱਖ-ਵੱਖ ਭੂਮਿਕਾਵਾਂ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਹਿੰਦੀ ਸਿਨੇਮਾ ਨੂੰ ਅਮੀਰ ਬਣਾਇਆ। ਉਨ੍ਹਾਂ ਦਾ ਜਾਣਾ ਫ਼ਿਲਮ ਅਤੇ ਕਲਾ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਇਸ ਨੇਕ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਸੋਗ-ਗ੍ਰਸਤ ਪਰਿਵਾਰ ਤੇ ਪ੍ਰਸ਼ੰਸਕਾਂ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰਨ। ਓਮ ਸ਼ਾਂਤੀ!"
 

Ad Position 22
No active advertisement
ਪਿਛਲੀ ਖ਼ਬਰ ਹਵਾਈ ਸੈਨਾ ਦਿਵਸ ਸਮਾਗਮਾਂ ਦੌਰਾਨ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਵਲੋਂ ਪਰੇਡ ਦਾ ਨਿਰੀਖਣ ਅਗਲੀ ਖ਼ਬਰ ਪਰਗਟ ਸਿੰਘ ਅਤੇ ਸਚਿਨ ਪਾਇਲਟ ਦੇ ਅੰਮ੍ਰਿਤਸਰ ਆਉਣ ਨੂੰ ਲੈ ਕੇ ਵਰਕਰ ਉਤਸ਼ਾਹਿਤ - ਡਾ. ਰਾਜ ਕੁਮਾਰ ਵੇਰਕਾ
Ad Position 24