08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗੰਭੀਰ ਜ਼ਖਮੀ, ਹਾਲਤ ਚਿੰਤਾਜਨਕ

ਅਜਨਾਲਾ (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਨਜ਼ਦੀਕ ਸਥਿਤ ਦਾਣਾ ਮੰਡੀ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ...

Ad Position 21
No active advertisement
ਅਜੀਤ ਡੈਸਕ 08-10-2026

ਅਜਨਾਲਾ (ਅੰਮ੍ਰਿਤਸਰ), 8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਨਜ਼ਦੀਕ ਸਥਿਤ ਦਾਣਾ ਮੰਡੀ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਗੱਡੀ ਦਾ ਕੰਡਾ ਕਰਵਾਉਣ ਲਈ ਗਏ ਇਕ ਨੌਜਵਾਨ ’ਤੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਨੌਜਵਾਨ ਤਰਲੋਕ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਖ਼ਮੀ ਤਰਲੋਕ ਸਿੰਘ ਨੇ ਦੋਸ਼ ਲਗਾਇਆ ਕਿ ਉਸ ’ਤੇ ਉਸ ਦੇ ਮਾਸੀ ਦੇ ਮੁੰਡਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ ਉਸ ਦੇ ਸਰੀਰ ’ਤੇ ਕਈ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਜਪਜੀਤ ਕੌਰ ਨੇ ਦੱਸਿਆ ਕਿ ਮਰੀਜ਼ ਦੇ ਸਰੀਰ ’ਤੇ ਕਾਫ਼ੀ ਸੱਟਾਂ ਲੱਗੀਆਂ ਹਨ ਅਤੇ ਜ਼ਿਆਦਾ ਸੱਟਾਂ ਹੋਣ ਕਾਰਨ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਉਧਰ ਜ਼ਖਮੀ ਨੌਜਵਾਨ ਤਰਲੋਕ ਸਿੰਘ ਦੇ ਵੱਡੇ ਭਰਾ ਜੋਗਾ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਮਾਸੀ ਦੇ ਮੁੰਡਿਆਂ ਵਲੋਂ ਮੇਰੇ ਸੱਟਾਂ ਲਗਾਈਆਂ ਸਨ ਤੇ ਅੱਜ ਉਨ੍ਹਾਂ ਵਲੋਂ ਮੇਰੇ ਛੋਟੇ ਭਰਾ ਤਰਲੋਕ ਸਿੰਘ ਦੀ ਕਾਫੀ ਕੁੱਟਮਾਰ ਕੀਤੀ ਗਈ ਹੈ ਜੋ ਕਿ ਇਸ ਵੇਲੇ ਗੰਭੀਰ ਜ਼ਖਮੀ ਹੋ ਗਿਆ ਹੈ। ਜੋਗਾ ਸਿੰਘ ਨੇ ਇਹ ਵੀ ਦੱਸਿਆ ਕਿ 10 ਹਜ਼ਾਰ ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੀ ਝਗੜਾ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਆਟੋ ਪਲਟਣ ਕਾਰਨ ਵਾਪਰਿਆ ਹਾਦਸਾ, ਮਹਿਲਾ ਦੀ ਮੌਤ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਕਾਹਨੇਕੇ ਨੇ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਸੌਂਪਿਆ ਸਪੱਸ਼ਟੀਕਰਨ ਪੱਤਰ
Ad Position 24