08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਥੇਦਾਰ ਗੜਗੱਜ ਵਲੋਂ ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿਚ ਸਥਿਤ ਇਤਿਹਾਸਕ...

Ad Position 21
No active advertisement
ਅਜੀਤ ਡੈਸਕ 08-10-2026

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਲੋਕਾਂ ਵਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 
ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸਿੱਖ ਆਗੂਆਂ ਨੇ ਭਾਵੇਂ ਕਿ ਇਸ ਮਾਮਲੇ ਵਿਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਂਦਿਆਂ ਉਨ੍ਹਾਂ ਨੂੰ ਜੇਲ੍ਹ ਭਿਜਵਾ ਦਿੱਤਾ ਹੈ ਅਤੇ ਕਬਜ਼ੇ ਖਾਲੀ ਕਰਵਾ ਦਿੱਤੇ ਹਨ, ਪਰੰਤੂ ਇਸ ਘਟਨਾ ਪਿੱਛੇ ਕੰਮ ਕਰਦੀ ਮਾਨਸਿਕਤਾ ਪੰਜਾਬ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਤੋਂ ਤੁਰੰਤ ਹੀ ਸੇਧ ਲੈਂਦਿਆਂ ਪੰਜਾਬ ਅੰਦਰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰੂਆਂ ਦੀ ਇਸ ਪਾਵਨ ਧਰਤੀ ਉੱਤੇ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨ ਕਬਜ਼ੇ ਨਾ ਕਰੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਹੈ ਜੋ ਬਾਹਰੋਂ ਆਏ ਲੋਕ ਬਿਨਾਂ ਕਾਨੂੰਨ ਦੇ ਡਰ ਭੈਅ ਤੋਂ ਕੀਮਤੀ ਥਾਵਾਂ ਉੱਤੇ ਕਬਜ਼ਾ ਕਰ ਰਹੇ ਹਨ.
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਸੋਂ ਇਸ ਮਾਮਲੇ ਦੀ ਸਮੁੱਚੀ ਰਿਪੋਰਟ ਮੰਗੀ ਗਈ ਹੈ ਅਤੇ ਆਦੇਸ਼ ਕੀਤੇ ਗਏ ਹਨ ਕਿ ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਹ ਆਦੇਸ਼ ਵੀ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਲਿਖਾਪੜ੍ਹੀ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਅੰਦਰ ਕਿਸੇ ਵੀ ਗੁਰਦੁਆਰਾ ਸਾਹਿਬ ਖ਼ਾਸਕਰ ਇਤਿਹਾਸਕ ਗੁਰੂ ਘਰਾਂ ਦੇ ਨੇੜੇ ਕੋਈ ਵੀ ਗ਼ੈਰ-ਕਾਨੂੰਨੀ ਢੰਗ ਨਾਲ ਸਾਡੀਆਂ ਬੇਸ਼ਕੀਮਤੀ ਜ਼ਮੀਨਾਂ ਉੱਤੇ ਕਬਜ਼ੇ ਕਰਕੇ ਆਪਣੇ ਟਿਕਾਣੇ ਨਾ ਬਣਾਉਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਹਰ ਇਕ ਮਨੁੱਖ, ਲੋੜਵੰਦ ਤੇ ਗ਼ਰੀਬ ਨੂੰ ਗੁਰੂ ਕੇ ਲੰਗਰਾਂ ਵਿਚੋਂ ਪ੍ਰਸ਼ਾਦਾ ਛਕਾਉਂਦੇ ਹਨ ਜੋ ਰਹਿੰਦੀ ਦੁਨੀਆ ਤੱਕ ਜਾਰੀ ਰਹੇਗਾ, ਲੇਕਿਨ ਉਸੇ ਥਾਂ ਉੱਤੇ ਜੇਕਰ ਕੋਈ ਧਾੜਵੀ ਬਣ ਕੇ ਹਮਲਾ ਕਰੇ ਤਾਂ ਸਿੱਖ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵਲੋਂ ਇਸ ਘਟਨਾ ਨਾਲ ਜੋੜਦਿਆਂ ਏ-ਆਈ ਨਾਲ ਤਸਵੀਰਾਂ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਜੋ ਕਿ ਠੀਕ ਵਰਤਾਰਾ ਨਹੀਂ। ਉਨ੍ਹਾਂ ਕਿਹਾ ਕਿਸੇ ਤਰ੍ਹਾਂ ਦੀ ਗਲਤ ਜਾਣਕਾਰੀ ਪੰਜਾਬ ਅੰਦਰ ਮਾਹੌਲ ਨੂੰ ਖਰਾਬ ਕਰ ਸਕਦੀ ਹੈ ।

Ad Position 22
No active advertisement
ਪਿਛਲੀ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ ਅਗਲੀ ਖ਼ਬਰ ਆਟੋ ਪਲਟਣ ਕਾਰਨ ਵਾਪਰਿਆ ਹਾਦਸਾ, ਮਹਿਲਾ ਦੀ ਮੌਤ
Ad Position 24