08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਤੀਬਾੜੀ ਵਿਭਾਗ ਵਲੋਂ ਸੀ.ਆਰ.ਐਮ. ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਸ਼ੁਰੂ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫਾਜ਼ਿਲਕਾ, 8 ਅਕਤੂਬਰ (ਬਲਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਸਬਸਿਡੀ...

Ad Position 21
No active advertisement
ਅਜੀਤ ਡੈਸਕ 08-10-2026

ਫਾਜ਼ਿਲਕਾ, 8 ਅਕਤੂਬਰ (ਬਲਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਸੀ.ਆਰ.ਐਮ. (ਕਰਾਪ ਰੈਜ਼ੀਡਿਊ ਮੈਨੇਜਮੈਂਟ) ਸਕੀਮ ਤਹਿਤ ਖ਼ਰੀਦੀਆਂ ਗਈਆਂ ਖੇਤੀ ਮਸ਼ੀਨਾਂ ਦੀ ਭੌਤਿਕ ਵੈਰੀਫਿਕੇਸ਼ਨ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਫ਼ਾਜ਼ਿਲਕਾ ਦੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਪਿਛਲੇ ਦਿਨਾਂ ਦੌਰਾਨ ਕਿਸਾਨਾਂ ਵਲੋਂ ਸਬਸਿਡੀ ’ਤੇ ਖ਼ਰੀਦੀਆਂ ਗਈਆਂ ਸੁਪਰ ਸੀਡਰ, ਜ਼ੀਰੋ ਡਰਿੱਲ, ਮਲਚਰ, ਪਲਾਓ ਸਮੇਤ ਹੋਰ ਖੇਤੀ ਮਸ਼ੀਨਾਂ ਲਿਆ ਕੇ ਵਿਭਾਗ ਦੇ ਅਧਿਕਾਰੀਆਂ ਤੋਂ ਚੈੱਕ ਕਰਵਾਈਆਂ ਜਾ ਰਹੀਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਕਿਸਾਨਾਂ ਦੀਆਂ ਮਸ਼ੀਨਾਂ ਦੀ ਭੌਤਿਕ ਵੈਰੀਫਿਕੇਸ਼ਨ ਅਤੇ ਜਾਂਚ-ਪੜਤਾਲ ਕਰਨ ਉਪਰੰਤ ਉਨ੍ਹਾਂ ਦੇ ਦਸਤਾਵੇਜ਼ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਨੂੰ ਭੇਜੇ ਜਾਂਦੇ ਹਨ। ਇਸ ਤੋਂ ਬਾਅਦ ਨਿਯਮਾਂ ਅਨੁਸਾਰ ਸਬਸਿਡੀ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਖੇਤੀਬਾੜੀ ਸੰਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਖੇਤਾਂ ਵਿਚ ਹੀ ਇਸ ਦਾ ਪ੍ਰਬੰਧਨ ਕਰਨ। ਉਨ੍ਹਾਂ ਨਾਲ ਹੀ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਵਲੋਂ ਸੀ.ਆਰ.ਐਮ. ਸਕੀਮ ਤਹਿਤ ਖੇਤੀ ਮਸ਼ੀਨਰੀ ਦੀ ਖ਼ਰੀਦ ਕੀਤੀ ਗਈ ਹੈ, ਉਹ ਆਪਣੀਆਂ ਮਸ਼ੀਨਾਂ ਦੀ ਭੌਤਿਕ ਵੈਰੀਫਿਕੇਸ਼ਨ ਕਰਵਾਉਣ ਲਈ ਸੰਬੰਧਿਤ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਲਿਆ ਕੇ ਜਾਂਚ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਕਿਸਾਨਾਂ ਦੇ ਦਸਤਾਵੇਜ਼ ਅਗਲੀ ਕਾਰਵਾਈ ਲਈ ਜ਼ਿਲ੍ਹਾ ਖੇਤੀਬਾੜੀ ਦਫ਼ਤਰ ਨੂੰ ਭੇਜੇ ਜਾਣਗੇ।
ਇਸ ਮੌਕੇ ਡਾ. ਪਰਮਿੰਦਰ ਸਿੰਘ ਤੰਜੂ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਾਰੇ ਬੀਜ, ਖਾਦ ਅਤੇ ਕੀਟਨਾਸ਼ਕ ਵਿਕਰੇਤਾਵਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਕਿਸਾਨਾਂ ਨੂੰ ਡੀ.ਏ.ਪੀ. ਜਾਂ ਕਿਸੇ ਹੋਰ ਖਾਦ ਦੇ ਨਾਲ ਕਿਸੇ ਕਿਸਮ ਦੀ ਵਾਧੂ ਦਵਾਈ ਜਾਂ ਹੋਰ ਸਮਾਨ ਜ਼ਬਰਦਸਤੀ ਨਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਵਲੋਂ ਇਸ ਸੰਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਸੰਬੰਧਿਤ ਖਾਦ ਜਾਂ ਕੀਟਨਾਸ਼ਕ ਵਿਕਰੇਤਾ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਅਕਾਲੀ ਦਲ (ਬ) ਨੂੰ ਸੱਤਾ ਵਿੱਚ ਲਿਆਓ - ਸੁਖਬੀਰ ਸਿੰਘ ਬਾਦਲ ਦੀ ਲੋਕਾਂ ਨੂੰ ਅਪੀਲ ਅਗਲੀ ਖ਼ਬਰ ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਧਾਮੀ
Ad Position 24