08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਅਕਾਲੀ ਦਲ (ਬ) ਨੂੰ ਸੱਤਾ ਵਿੱਚ ਲਿਆਓ - ਸੁਖਬੀਰ ਸਿੰਘ ਬਾਦਲ ਦੀ ਲੋਕਾਂ ਨੂੰ ਅਪੀਲ

ਲਹਿਰਾਗਾਗਾ (ਸੰਗਰੂਰ), 8 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਸਾਬਕਾ...

Ad Position 21
No active advertisement
ਅਜੀਤ ਡੈਸਕ 08-10-2026

ਲਹਿਰਾਗਾਗਾ (ਸੰਗਰੂਰ), 8 ਅਕਤੂਬਰ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਬਲਵਿੰਦਰ ਕੌਰ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ।
ਸੀ.ਬੀ.ਆਈ. ਦੀ ਕਾਰਵਾਈ ਦਾ ਜ਼ਿਕਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਸੀ.ਬੀ.ਆਈ. ਦੇ ਡਰ ਕਾਰਨ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਸਾਹਮਣੇ ਵੱਖ-ਵੱਖ ਦਾਅਵੇ ਕੀਤੇ ਜਾਂਦੇ ਹਨ, ਪਰ ਜਦੋਂ ਜਾਂਚ ਏਜੰਸੀਆਂ ਦੀ ਕਾਰਵਾਈ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਦਾ ਰਵੱਈਆ ਬਦਲ ਜਾਂਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਥਿਤ ਕਲੀਨ ਚਿੱਟ ਦੇ ਮੁੱਦੇ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਸਾਹਮਣੇ ਆਪਣੀ ਕਾਰਗੁਜ਼ਾਰੀ ਅਤੇ ਜਾਂਚ ਨਾਲ ਸੰਬੰਧਿਤ ਮਾਮਲਿਆਂ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਭਾਜਪਾ ਦਾ ਬਚਾਅ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਰਾਰ ਦਿੱਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਅਕਾਲੀ ਦਲ (ਬਾਦਲ) ਨੂੰ ਸੱਤਾ ਵਿਚ ਲਿਆਓ।

Ad Position 22
No active advertisement
ਪਿਛਲੀ ਖ਼ਬਰ ਮੈਡ ਸੰਧੂ ਕਤਲ ਮਾਮਲੇ ਚ ਸ਼ੂਟਰ ਨੇ ਸਣੇ 6 ਗ੍ਰਿਫਤਾਰ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਸੀ.ਆਰ.ਐਮ. ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਸ਼ੁਰੂ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
Ad Position 24