08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ

ਫ਼ਾਜ਼ਿਲਕਾ, 8 ਅਕਤੂਬਰ (ਬਲਜੀਤ ਸਿੰਘ) - ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰੋਂ ਲਿਆਂਦੇ ਝੋਨੇ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ...

Ad Position 21
No active advertisement
ਅਜੀਤ ਡੈਸਕ 08-10-2026

ਫ਼ਾਜ਼ਿਲਕਾ, 8 ਅਕਤੂਬਰ (ਬਲਜੀਤ ਸਿੰਘ) - ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰੋਂ ਲਿਆਂਦੇ ਝੋਨੇ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਸਿੱਧੀ ਨਿਗਰਾਨੀ ਹੇਠ ਸੰਬੰਧਿਤ ਵਿਭਾਗਾਂ ਦੀਆਂ ਟੀਮਾਂ ਵਲੋਂ ਮੰਡੀਆਂ ਅਤੇ ਆਸ-ਪਾਸ ਦੇ ਖੇਤਰਾਂ ਵਿਚ ਝੋਨੇ ਦੀ ਆਮਦ ’ਤੇ ਨਜ਼ਰ ਰੱਖੀ ਜਾ ਰਹੀ ਹੈ ਇਸ ਦੇ ਨਾਲ ਹੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੈਂਟ੍ਰਲ ਵਿਜੀਲੈਂਸ ਕਮੇਟੀ ਵਲੋਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ ਦਿਨੀ ਸੈਂਟ੍ਰਲ ਵਿਜੀਲੈਂਸ ਕਮੇਟੀ ਦੇ ਟੀਮ ਮੈਂਬਰਾਂ ਵਲੋਂ ਵੀ ਜਲਾਲਾਬਾਦ ਵਿਖੇ ਝੋਨੇ ਦੀ ਪੜਤਾਲ ਕੀਤੀ ਗਈ ਤਾਂ ਜੋ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਪੰਜਾਬ ਦੀਆਂ ਮੰਡੀਆਂ ਵਿਚ ਵਿਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕੇ।
ਇਸੇ ਮੁਹਿੰਮ ਤਹਿਤ ਮਾਰਕੀਟ ਕਮੇਟੀ ਜਲਾਲਾਬਾਦ ਵਲੋਂ ਪੰਜਾਬ ਤੋਂ ਬਾਹਰ ਦਾ ਝੋਨਾ ਲੈ ਕੇ ਆ ਰਹੀ ਇਕ ਟਰਾਲੀ ਕਾਬੂ ਕੀਤੀ ਗਈ ਸੀ। ਜਾਂਚ ਉਪਰੰਤ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਸ ਸੰਬੰਧੀ ਗਲਤ ਢੰਗ ਨਾਲ ਬਾਹਰਲੇ ਸੂਬੇ ਦਾ ਝੋਨਾ ਪੰਜਾਬ ਦੀ ਮੰਡੀ ਵਿਚ ਲਿਆਉਣ ਵਾਲੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪ੍ਰਸ਼ਾਸਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਬਾਹਰੋਂ ਝੋਨਾ ਲਿਆਉਣ ਜਾਂ ਉਸ ਦੀ ਪੰਜਾਬ ਵਿਚ ਵਿਕਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਸ਼ਾਸਨ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦਾ ਗਿਆ ਝੋਨਾ ਸੁਚਾਰੂ ਢੰਗ ਨਾਲ ਖ਼ਰੀਦਿਆ ਜਾਵੇ ਅਤੇ ਖ਼ਰੀਦ ਏਜੰਸੀਆਂ ਵਲੋਂ ਸਮੇਂ ਸਿਰ ਲਿਫਟਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਗੁਣਵੱਤਾ ਅਤੇ ਸਰੋਤ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਵੀਰਾਂ ਨੂੰ ਇਹ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਫ਼ਸਲ ਦੀ ਵਿਕਰੀ ਤੁਰੰਤ ਯਕੀਨੀ ਬਣਾਈ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਸੰਗਤ ਮੰਡੀ ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਨਿਵੇਸ਼ਕਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਅੱਜ ਲਾਂਚ ਕੀਤੇ ਨੇ ਦੋ ਵੱਡੇ ਪੋਰਟਲ - ਮੁੱਖ ਮੰਤਰੀ ਭਗਵੰਤ ਮਾਨ
Ad Position 24