08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗਰਭਵਤੀ ਨੌਜਵਾਨ ਵਿਆਹੁਤਾ ਵਲੋਂ ਜੀਵਨ ਲੀਲਾ ਸਮਾਪਤ, ਪਤੀ ਅਤੇ ਸੱਸ ਖਿਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 8 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਝਾੜੋਂ ਦੀ ਇਕ ਗਰਭਵਤੀ ਨੌਜਵਾਨ...

Ad Position 21
No active advertisement
ਅਜੀਤ ਡੈਸਕ 08-10-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 8 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਝਾੜੋਂ ਦੀ ਇਕ ਗਰਭਵਤੀ ਨੌਜਵਾਨ ਵਿਆਹੁਤਾ ਵਲੋਂ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾ ਦੇ ਐਸ. ਐਚ. ਓ. ਸਬ-ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਬਾਜਾਖਨਾ ਨੇੜਲੇ ਪਿੰਡ ਰੋਮਾਣਾ ਦੀ ਜਸ਼ਨਪ੍ਰੀਤ ਕੌਰ (20) ਦਾ ਕਰੀਬ ਡੇਢ ਕੁ ਸਾਲ ਪਹਿਲਾਂ ਪਿੰਡ ਝਾੜੋਂ ਦੇ ਲਵਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਮ੍ਰਿਤਕਾ ਜਸ਼ਨਪ੍ਰੀਤ ਕੌਰ ਕੁਝ ਮਹੀਨਿਆਂ ਦੀ ਗਰਭਵਤੀ ਵੀ ਸੀ।

ਐਸ. ਐਚ. ਓ. ਰਾਜ ਕੁਮਾਰ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਨੂੰ ਉਸ ਦਾ ਪਤੀ ਲਵਪ੍ਰੀਤ ਸਿੰਘ ਅਕਸਰ ਹੀ ਤੰਗ ਪ੍ਰੇਸ਼ਾਨ ਕਰਦਾ ਸੀ। ਜਿਸ ਕਾਰਨ ਉਸ ਨੇ ਆਪਣੇ ਘਰ ਵਿਚ ਹੀ ਛੱਤ ਵਾਲੇ ਪੱਖੇ ਨਾਲ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕਾ ਦੇ ਭਰਾ ਨਵਦੀਪ ਸਿੰਘ ਦੇ ਬਿਆਨਾਂ ਤੇ ਮ੍ਰਿਤਕਾ ਜਸ਼ਨਪ੍ਰੀਤ ਕੌਰ ਦੇ ਪਤੀ ਲਵਪ੍ਰੀਤ ਸਿੰਘ ਅਤੇ ਸੱਸ ਵੀਰਪਾਲ ਕੌਰ ਵਾਸੀਆਨ ਪਿੰਡ ਝਾੜੋਂ ਖਿਲਾਫ ਬੀ. ਐਨ. ਐਸ. ਐਸ. ਦੀ ਧਾਰਾ 108 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕਾ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

 

Ad Position 22
No active advertisement
ਪਿਛਲੀ ਖ਼ਬਰ ਲੋਕਾਂ ਤੋਂ ਮੁੱਦੇ ਜਾਨਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕਰੀਡੋਰ) ਮੁੜ ਖੋਲ੍ਹਣ ਲਈ ਵਿਧਾਇਕ ਗਿਆਸਪੁਰਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
Ad Position 24