08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ ਗੁਰੂ ਘਰ ਦੀ ਨਵੀਂ ਆਲੀਸ਼ਾਨ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਕਰਵਾਏ

ਚੋਗਾਵਾਂ/ਅੰਮ੍ਰਿਤਸਰ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ...

Ad Position 21
No active advertisement
ਅਜੀਤ ਡੈਸਕ 08-10-2026

ਚੋਗਾਵਾਂ/ਅੰਮ੍ਰਿਤਸਰ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਇਤਿਹਾਸਕ ਗੁਰਦੁਆਰਾ ਭਾਈ ਹਰਦਾਸ ਜੀ ਬੁਰਜ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਨ.ਆਰ.ਆਈ. ਵੀਰਾਂ, ਸਮੂਹ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰੂ ਘਰ ਦੀ ਨਵੀਂ ਬਣੀ ਸੁੰਦਰ ਆਲੀਸ਼ਾਨ ਇਮਾਰਤ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੂਰੀ ਸ਼ਰਧਾ-ਭਾਵਨਾ ਅਤੇ ਮਰਯਾਦਾ ਅਨੁਸਾਰ ਕੀਤਾ ਗਿਆ।

ਇਸ ਸ਼ੁਭ ਅਵਸਰ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜੱਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਿਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਮਹਾਂਪੁਰਖ ਬਾਬਾ ਜਰਨੈਲ ਸਿੰਘ ਲੋਪੋਕੇ, ਸੇਵਾਦਾਰ ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ, ਬਾਬਾ ਜੋਗਿੰਦਰ ਸਿੰਘ ਲੋਪੋਕੇ ਸਮੇਤ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਸੀਸ ਨਿਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਤ-ਮਹਾਂਪੁਰਖਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸੇਵਕ ਬਾਬਾ ਭਾਈ ਹਰਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਸ਼ੋਅ ਮੈਚ 10 ਅਕਤੂਬਰ ਦਿਨ ਸ਼ਨੀਵਾਰ ਨੂੰ ਕਰਵਾਏ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ‘‘ਮੈਂ ਕੋਈ ਐਕਟਿੰਗ ਨਹੀਂ ਕਰਦੀ, ਹੁਣ ਬੰਦਾ ਖ਼ੁਸ਼ੀ ਦਾ ਇਜ਼ਹਾਰ ਵੀ ਨਾ ਕਰੇ’’ ਅਗਲੀ ਖ਼ਬਰ ਲੋਕਾਂ ਤੋਂ ਮੁੱਦੇ ਜਾਨਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ
Ad Position 24