ਹੁਸ਼ਿਆਰਪੁਰ, 8 ਅਕਤੂਬਰ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਜਵਾੜਾ ਜਿੱਥੇ ਕਿ ਪਿੰਡ ਵਿਚ ਰਹਿੰਦੇ ਇਕ 37 ਸਾਲਾ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਜਤਿੰਦਰ ਸਿੰਘ ਵਜੋਂ ਹੋਈ ਹੈ ਜਿਸਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਜਤਿੰਦਰ ਸਿੰਘ ਅੱਜ ਸਵੇਰ ਦਾ ਲਾਪਤਾ ਸੀ ਜਿਸਦੀ ਭਾਲ ਵੀ ਕੀਤੀ ਗਈ ਸੀ ਪਰੰਤੂ ਦੇਰ ਸ਼ਾਮ ਉਸਦੀ ਲਾਸ਼ ਪਿੰਡ ਦੇ ਲਾਗਿਓਂ ਹੀ ਖੇਤਾਂ ਵਿਚ ਬਰਾਮਦ ਹੋਈ।
ਜਿਸ ਤੋਂ ਬਾਅਦ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲੇ ਤੱਕ ਕਤਲ ਦੇ ਕਾਰਨਾਂ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ।