09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੁਰੱਖਿਆ ਕਾਰਨਾਂ ਕਰਕੇ ਰੂਪ ਕੌਰ ਸੰਧੂ ਪੀੜਤ ਬੀਬੀਆਂ ਨੂੰ ਲੈ ਕੇ ਨਹੀਂ ਪੁੱਜੀ ਅਕਾਲ ਤਖਤ ਸਕੱਤਰੇਤ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਿਚੋਂ ਪਿਛਲੇ ਦਿਨੀਂ ਬਰਖ਼ਾਸਤ ਕੀਤੀ ਗਈ ਮਹਿਲਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ, ਜਿਸ ਨੇ ਕਿ ਅੱਜ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਮਿਲਣ ਦਾ ਐਲਾਨ ਕੀਤਾ ਸੀ, ਉਹ ਸਕੱਤਰੇਤ ਵਿਖੇ ਨਹੀਂ ਪੁੱਜੀ।

Ad Position 21
No active advertisement
ਅਜੀਤ ਡੈਸਕ 09-10-2026

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਵਿਚੋਂ ਪਿਛਲੇ ਦਿਨੀਂ ਬਰਖ਼ਾਸਤ ਕੀਤੀ ਗਈ ਮਹਿਲਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ, ਜਿਸ ਨੇ ਕਿ ਅੱਜ ਕੁਝ ਪੀੜਤ ਬੀਬੀਆਂ ਨੂੰ ਨਾਲ ਲੈ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਮਿਲਣ ਦਾ ਐਲਾਨ ਕੀਤਾ ਸੀ, ਉਹ ਸਕੱਤਰੇਤ ਵਿਖੇ ਨਹੀਂ ਪੁੱਜੀ। ਇਸ ਸੰਬੰਧੀ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਕ ਵੀਡੀਓ ਜਾਰੀ ਕਰਕੇ ਰੂਪ ਕੌਰ ਸੰਧੂ ਨੇ ਕਿਹਾ ਕਿ ਉਹ ਸੁਰੱਖਿਆ ਕਾਰਨਾਂ ਕਰਕੇ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਹੀਂ ਜਾ ਰਹੀ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਪੀੜਤ ਬੀਬੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜਾਣ ਤੋ ਰੋਕਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਡੀ.ਜੀ.ਪੀ. ਪੰਜਾਬ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਾਉਣ ਦੀ ਵੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸਵਾਲ ਗਿਆਨੇਸ਼ ਕੁਮਾਰ ਵਰਗੇ ਅਧਿਕਾਰੀਆਂ ਤੋਂ ਪੁੱਛੇ ਜਾਂਦੇ, ਜਵਾਬ ਦਿੰਦੇ ਹਨ ਭਾਜਪਾ ਦੇ ਬੁਲਾਰੇ - ਸਚਿਨ ਪਾਇਲਟ ਅਗਲੀ ਖ਼ਬਰ ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ.
Ad Position 24