09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੇਸ਼ੀ ਮੌਕੇ ਈ.ਡੀ. ਨੇ ਅਧਿਕਾਰਿਕ ਤੌਰ 'ਤੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 9 ਅਕਤੂਬਰ - ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਅੱਜ ਚੰਡੀਗੜ੍ਹ ਸਥਿਤ ਇਨਫੋਰਸਮੈਂਟ ਡਾਇਰੈਕਟਰੇਟ ਦੀ ਅਦਾਲਤ ਵਿਖੇ ਪੇਸ਼ ਕੀਤਾ...

Ad Position 21
No active advertisement
ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ - ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਅੱਜ ਚੰਡੀਗੜ੍ਹ ਸਥਿਤ ਇਨਫੋਰਸਮੈਂਟ ਡਾਇਰੈਕਟਰੇਟ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਫਿਲਹਾਲ ਕੁਝ ਨਹੀਂ ਕਹਿ ਸਕਦੇ। ਦੱਸ ਦਈਏ ਕਿ ਬੁੱਧਵਾਰ ਨੂੰ ਨਿਆਂਇਕ ਹਿਰਾਸਤ 'ਤੇ ਚੱਲ ਰਹੇ ਹਰਚਰਨ ਸਿੰਘ ਭੁੱਲਰ ਨੂੰ ਪ੍ਰੋਡਕਸ਼ਨ ਵਾਰੰਟ ਜ਼ਰੀਏ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਮਾਮਲੇ ਵਿਚ ਸਹਿ ਮੁਲਜ਼ਮ ਕ੍ਰਿਸ਼ਨੂ ਸ਼ਾਰਦਾ ਨੂੰ ਪਹਿਲਾਂ ਹੀ ਈ.ਡੀ. ਵਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਅੱਜ ਹਰਚਰਨ ਸਿੰਘ ਭੁੱਲਰ ਨੂੰ ਪੇਸ਼ੀ ਮੌਕੇ ਈ.ਡੀ. ਨੇ ਅਧਿਕਾਰਿਕ ਤੌਰ 'ਤੇ ਗ੍ਰਿਫਤਾਰ ਕਰ ਲਿਆ।

 

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਹਾਈਕੋਰਟ ਤੇ ਸੁਪਰੀਮ ਕੋਰਟ ਤੋਂ ਵੀ ਫੌਰੀ ਰਾਹਤ ਨਹੀਂ 'ਆਪ' ਸਰਕਾਰ ਨੂੰ... ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
Ad Position 24