09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਗੁਰੂ ਹਰਸਹਾਏ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 9 ਅਕਤੂਬਰ (ਕਪਿਲ ਕੰਧਾਰੀ)- ਭਾਜਪਾ ਯੁਵਾ ਮੋਰਚਾ ਪੰਜਾਬ ਦੇ ਖਜ਼ਾਨਚੀ ਰਮਨਦੀਪ ਬਜਾਜ...

Ad Position 21
No active advertisement
ਅਜੀਤ ਡੈਸਕ 09-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 9 ਅਕਤੂਬਰ (ਕਪਿਲ ਕੰਧਾਰੀ)- ਭਾਜਪਾ ਯੁਵਾ ਮੋਰਚਾ ਪੰਜਾਬ ਦੇ ਖਜ਼ਾਨਚੀ ਰਮਨਦੀਪ ਬਜਾਜ ਦੇ ਯਤਨ ਸਦਕਾ ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਵਾਉਣ ਦੇ ਮਕਸਦ ਨਾਲ ਭਾਰਤ ਸਰਕਾਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮਾਨਯੋਗ ਮੈਂਬਰ ਪ੍ਰਿਯੰਕ ਕਾਨੂੰਨਗੋ ਵਿਸ਼ੇਸ਼ ਤੌਰ ’ਤੇ ਗੁਰੂ ਹਰ ਸਹਾਏ ਵਿਖੇ ਪਹੁੰਚੇ।

ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਗੁਰੂ ਹਰ ਸਹਾਏ ਰਮਨਦੀਪ ਬਜਾਜ ਦੇ ਘਰ ਵਿਖੇ ਪਹੁੰਚਣ 'ਤੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਖਜ਼ਾਨਚੀ ਰਮਨਦੀਪ ਬਜਾਜ, ਅਤੇ ਉਨ੍ਹਾਂ ਦੀ ਟੀਮ ਵਲੋਂ ਸ੍ਰੀ ਪ੍ਰਿਯੰਕ ਕਾਨੂੰਨਗੋ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਐੱਸ.ਡੀ.ਐੱਮ. ਗੁਰੂ ਹਰ ਸਹਾਏ ਹਰਦੀਪ ਸਿੰਘ, ਬੀ.ਡੀ.ਪੀ.ਓ., ਨਾਇਬ ਤਹਿਸੀਲਦਾਰ ਰਮੇਸ਼ ਧਿੰਗੜਾ, ਸੁਪਰਡੈਂਟ ਕੇਵਲ ਕ੍ਰਿਸ਼ਨ, ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਜਗਜੀਤ ਸਿੰਘ, ਬਿਜਲੀ ਬੋਰਡ ਦੇ ਐੱਸ.ਡੀ.ਓ. ਭਾਗ ਸਿੰਘ, ਜੇ.ਈ. ਜਸਵਿੰਦਰ ਸਿੰਘ, ਹਰਪ੍ਰੀਤ ਸੋਢੀ, ਡੀ.ਐਸ.ਪੀ. ਰਾਜਵੀਰ ਸਿੰਘ ਥਾਣਾ ਮੁਖੀ ਜਤਿੰਦਰ ਸਿੰਘ ਰੀਡਰ ਕਰਨੈਲ ਸਿੰਘ ਰੀਡਰ ਵਿਜੇ ਕੁਮਾਰ, ਐਸ.ਐਮ.ਓ. ਡਾਕਟਰ ਕਰਨਵੀਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਸ ਦੌਰਾਨ ਪ੍ਰਿਯੰਕ ਕਾਨੂੰਨਗੋ ਉੱਥੇ ਪਹੁੰਚੇ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਇਕ-ਇਕ ਕਰਕੇ ਧਿਆਨ ਨਾਲ ਸੁਣਿਆ। ਉਨ੍ਹਾਂ ਨੇ ਹਰ ਸ਼ਿਕਾਇਤ ਨਾਲ ਸਬੰਧਤ ਵਿਭਾਗ ਦੇ ਅਧਿਕਾਰੀ ਨੂੰ ਮੌਕੇ ’ਤੇ ਹੀ ਹਦਾਇਤ ਕੀਤੀ ਕਿ ਸਬੰਧਤ ਵਿਅਕਤੀ ਦੀ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਸਿਹਤ ਵਿਭਾਗ ਨਾਲ ਸਬੰਧਤ ਕਈ ਮੁਸ਼ਕਿਲਾਂ ਵੀ ਲੋਕਾਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਇਨ੍ਹਾਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਝਾੜ ਪਾਈ ਉਥੇ ਹੀ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਕੇ ਰਿਪੋਰਟ ਦੇਣ ਲਈ ਕਿਹਾ।

ਇਸ ਤੋਂ ਇਲਾਵਾ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੰਬੇ ਸਮੇਂ ਤੋਂ ਲਟਕ ਰਹੇ ਕੰਮਾਂ ਸਬੰਧੀ ਜਵਾਬਦੇਹ ਬਣਾਇਆ ਗਿਆ। ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸਪੱਸ਼ਟ ਹਦਾਇਤ ਕੀਤੀ ਕਿ ਜੇਕਰ ਅਗਲੇ ਇਕ-ਦੋ ਦਿਨਾਂ ਵਿਚ ਇਹ ਕੰਮ ਮੁਕੰਮਲ ਨਾ ਕੀਤੇ ਗਏ ਤਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਅਤੇ ਸਰਕਾਰੀ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਦੇ ਇਸ ਦੌਰੇ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ, ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ, ਵਿਕਾਸ ਗਲਹੋਤਰਾ, ਅਮਨ ਬਜਾਜ, ਰੂਪੇਸ਼ ਮੋਂਗਾ, ਪਿੰਕਾ ਵੋਹਰਾ ਵਿਪਨ ਕੁਮਾਰ ਰਿਡਰ, ਮਨਦੀਪ ਕੁਮਾਰ ਪਟਵਾਰੀ ਅਸ਼ਵਨੀ ਆਦੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ’ਤੇ ਪਾਬੰਦੀ ਦੇ ਦਾਅਵਿਆਂ ਵਿਚਕਾਰ ਫਾਜ਼ਿਲਕਾ ’ਚ ਸੜਕਾਂ ’ਤੇ ਸ਼ਰੇਆਮ ਹੋ ਰਹ... ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਵਲੋਂ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ
Ad Position 24