09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਨੇ ਫੂਕਿਆ ਪੁਤਲਾ

ਟਾਂਡਾ ਉੜਮੁੜ (ਹੁਸ਼ਿਆਰਪੁਰ), 9 ਅਕਤੂਬਰ (ਭਗਵਾਨ ਸਿੰਘ ਸੈਣੀ)- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ...

Ad Position 21
No active advertisement
ਅਜੀਤ ਡੈਸਕ 09-10-2026

ਟਾਂਡਾ ਉੜਮੁੜ (ਹੁਸ਼ਿਆਰਪੁਰ), 9 ਅਕਤੂਬਰ (ਭਗਵਾਨ ਸਿੰਘ ਸੈਣੀ)- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਟਾਂਡਾ ਵਿਖੇ ਕਾਂਗਰਸੀ ਵਰਕਰਾਂ ਵਲੋਂ ਲੋਕਤੰਤਰ ਲਈ ਕਾਲਾ ਦਿਵਸ ਮਨਾਉਂਦੇ ਹੋਏ ਰੋਸ ਪ੍ਰਦਰਸ਼ਨ ਕਰਦਿਆਂ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ।

ਇਸ ਮੌਕੇ ਕਾਂਗਰਸੀ ਵਰਕਰ ਬਲਾਕ ਕਾਂਗਰਸ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੋਂ ਉਨ੍ਹਾਂ ਨੇ ਰੋਸ ਮਾਰਚ ਸ਼ੁਰੂ ਕੀਤਾ। ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦਾ ਹੋਇਆ ਸਰਕਾਰੀ ਹਸਪਤਾਲ ਚੌਕ ਵਿਖੇ ਪਹੁੰਚਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਜਤਾਇਆ। ਇਸ ਦੌਰਾਨ ਵਰਕਰਾਂ ਨੇ ਚੋਣ ਪ੍ਰਣਾਲੀ ਦੀ ਨਿਰਪੱਖਤਾ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਗਿਲਜੀਆਂ ਨੇ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ਦੀ ਮਜ਼ਬੂਤੀ ਲਈ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਚੋਣ ਪ੍ਰਣਾਲੀ ਦਾ ਹੋਣਾ ਬੇਹੱਦ ਜ਼ਰੂਰੀ ਹੈ। ਲੋਕਤੰਤਰ ਦੀ ਅਸਲ ਤਾਕਤ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਵਿੱਚ ਹੈ ਅਤੇ ਇਸ ਅਧਿਕਾਰ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਮੁੱਖ ਸੰਵਿਧਾਨਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰੇਕ ਯੋਗ ਨਾਗਰਿਕ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੀ ਵੋਟ ਪਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਇਕ ਮਹੱਤਵਪੂਰਨ ਪ੍ਰਕਿਰਿਆ ਹੈ, ਪਰ ਇਸ ਪ੍ਰਕਿਰਿਆ ਦੌਰਾਨ ਪੂਰੀ ਸਾਵਧਾਨੀ, ਪਾਰਦਰਸ਼ਤਾ ਅਤੇ ਨਿਰਪੱਖਤਾ ਵਰਤੀ ਜਾਣੀ ਚਾਹੀਦੀ ਹੈ।

ਜੇਕਰ ਕਿਸੇ ਵੀ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚੋਂ ਗਲਤ ਤਰੀਕੇ ਨਾਲ ਹਟਾਇਆ ਜਾਂਦਾ ਹੈ ਤਾਂ ਇਹ ਉਸ ਦੇ ਲੋਕਤੰਤਰੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਗਿਲਜੀਆਂ ਨੇ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਪੱਖ ਵਿਚ ਕੰਮ ਕਰਕੇ ਆਪਣੇ ਸੰਵਿਧਾਨਕ ਅਹੁਦੇ ਦੀ ਮਰਿਆਦਾ ਨੂੰ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਤੋਂ ਲੋਕਾਂ ਨੂੰ ਨਿਰਪੱਖਤਾ ਦੀ ਉਮੀਦ ਹੁੰਦੀ ਹੈ ਅਤੇ ਇਸ ਸੰਸਥਾ ਨੂੰ ਕਿਸੇ ਵੀ ਰਾਜਨੀਤਿਕ ਦਬਾਅ ਤੋਂ ਮੁਕਤ ਹੋ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ

ਸਾਬਕਾ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸੰਵਿਧਾਨ, ਲੋਕਤੰਤਰ ਅਤੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਸੰਵਿਧਾਨ ਦੀ ਮੂਲ ਭਾਵਨਾ ਅਤੇ ਲੋਕਤੰਤਰੀ ਸੰਸਥਾਵਾਂ ਦੀ ਆਜ਼ਾਦੀ ਨੂੰ ਬਚਾਉਣ ਲਈ ਦੇਸ਼ ਪੱਧਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਰੰਤੂ ਮੋਦੀ ਸਰਕਾਰ ਲਗਾਤਾਰ ਲੋਕਤੰਤਰ ਕਦਰਾਂ ਕੀਮਤਾਂ ਦਾ ਕਤਲ ਕਰਦੇ ਹੋਏ ਪ੍ਰਦਰਸ਼ਨ ਦਾ ਅਧਿਕਾਰ ਖੋਂਹਦੇ ਹੋਏ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਹੋਰਨਾਂ ਕਾਂਗਰਸ ਆਗੂਆਂ ਨੂੰ ਹਿਰਾਸਤ ਵਿਚ ਲੈਕੇ ਕੇ ਝੂਠੇ ਮਾਮਲੇ ਦਰਜ ਕਰ ਰਹੀ ਹੈ ਜੋ ਬੇਹੱਦ ਸ਼ਰਮਨਾਕ ਹੈ ,ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਪ੍ਰਤੀ ਜਾਗਰੂਕ ਕਰਨ।

ਇਸ ਮੌਕੇ ਜ਼ਿਲਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਗੁਰਸੇਵਕ ਮਾਰਸ਼ਲ, ਅਵਤਾਰ ਸਿੰਘ ਤਾਰੀ, ਜਤਿੰਦਰਪਾਲ ਸਿੰਘ ਝਾਵਰ, ਬੋਬੀ ਬੁੱਢੀਪਿੰਡ, ਲੱਬਾ ਜਾਹੂਰਾ, ਵਿਜੇ ਪਾਲ,  ਪਰਵਿੰਦਰ ਸਹਿਬਾਜ਼ਪੁਰ, ਬੱਬੀ, ਰਿੰਕੂ ਜਾਜਾ, ਮਾਸਟਰ ਮਲਕੀਤ ਸਿੰਘ, ਰਾਕੇਸ਼ ਬਿੱਟੂ,, ਰਾਜੇਸ਼ ਲਾਡੀ, ਡਿੰਪੀ ਖੋਸਲਾ, ਸੁੰਦਰੀ ਖੋਸਲਾ, ਡਾਕਟਰ ਬਲਦੇਵ ਰਾਜ, ਨੰਬਰਦਾਰ ਜਗਜੀਵਨ ਜੱਗੀ, ਦੇਸ਼ ਰਾਜ ਡੋਗਰਾ ਵਿੱਕੀ, ਮਸਤੁ, ਮਨਜੀਤ ਸਿੰਘ ਸੈਣੀ, ਗੋਲਡੀ, ਪ੍ਰਦੀਪ ਕੁਮਾਰ, ਸਿਕੰਦਰ ਕੁਮਾਰ, ਰਵਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਦੇਹਰੀਵਾਲ, ਆਸ਼ੂ ਵੈਦ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਰੋਹਿਤ, ਲੱਕੀ ਸੈਣੀ, ਬਿੱਲੂ ਸੈਣੀ ,ਕ੍ਰਿਸ਼ਨ ਬਿੱਟੂ, ਜਸਵਿੰਦਰ ਕਾਕਾ, ਸੂਬੇਦਾਰ ਨਰਿੰਦਰ ਸਿੰਘ, ਰਣਜੀਤ ਕੁਮਾਰ ਨੀਟਾ, ਅਨਿਲ ਪਿੰਕਾ ਆਦਿ ਮੌਜੂਦ ਸਨ ।

Ad Position 22
No active advertisement
ਪਿਛਲੀ ਖ਼ਬਰ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਏਜੰਟ ਕ੍ਰਿਸ਼ਨੂ ਸ਼ਾਰਦਾ ਨੂੰ ਸੀ.ਬੀ.ਆਈ. ਅਦਾਲਤ ਵਿਚ ਕੀਤਾ ਗਿਆ... ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਸਮਰਾਲਾ ਤੋਂ ਬਬਲੂ ਲੋਪੋਂ ਇੰਚਾਰਜ ਨਿਯੁਕਤ
Ad Position 24