09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜੇ.ਡੀ. ਵੈਂਸ ਨੇ ਵਿਦੇਸ਼ੀ ਕਾਮਿਆਂ ਨੂੰ ਕਿਹਾ ‘ਬੰਧੂਆ ਮਜ਼ਦੂਰ’-ਭਾਰਤ ਨੇ ਜਤਾਇਆ ਸਖ਼ਤ ਇਤਰਾਜ਼

ਵਾਸ਼ਿੰਗਟਨ/ਨਵੀਂ ਦਿੱਲੀ, 9 ਅਕਤੂਬਰ (ਏਜੰਸੀ)- ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਵਲੋਂ ਭਾਰਤੀ ਪੇਸ਼ੇਵਰਾਂ ਸਮੇਤ...

Ad Position 21
No active advertisement
ਅਜੀਤ ਡੈਸਕ 09-10-2026

ਵਾਸ਼ਿੰਗਟਨ/ਨਵੀਂ ਦਿੱਲੀ, 9 ਅਕਤੂਬਰ (ਏਜੰਸੀ)- ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਵਲੋਂ ਭਾਰਤੀ ਪੇਸ਼ੇਵਰਾਂ ਸਮੇਤ ਵਿਦੇਸ਼ੀ ਕਾਮਿਆਂ ਬਾਰੇ ਕੀਤੀਆਂ ਟਿੱਪਣੀਆਂ ’ਤੇ ਭਾਰਤ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਟਿੱਪਣੀਆਂ ਨੂੰ ‘ਅਣਉਚਿਤ’ ਕਰਾਰ ਦਿੰਦਿਆਂ ਕਿਹਾ ਕਿ ਇਹ ਅਮਰੀਕੀ ਅਰਥਚਾਰੇ ਤੇ ਨਵੀਨਤਾ ਦੇ ਖੇਤਰ ’ਚ ਭਾਰਤੀ ਪੇਸ਼ੇਵਰਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਨਜ਼ਰਅੰਦਾਜ਼ ਕਰਦੀਆਂ ਹਨ। ਇਹ ਵਿਵਾਦ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਮਾਈਕ੍ਰੋਸਾਫਟ ਸਮੇਤ ਕਈ ਤਕਨਾਲੋਜੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਲਈ ਗ੍ਰੀਨ ਕਾਰਡ ਦੀ ਪ੍ਰਕਿਰਿਆ ਨਾਲ ਜੁੜੇ ‘ਪਰਮਾਨੈਂਟ ਲੇਬਰ ਸਰਟੀਫਿਕੇਸ਼ਨ’ (ਪੀ.ਈ.ਆਰ.ਐਮ.) ਪ੍ਰੋਗਰਾਮ ਤੋਂ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ।

ਵੈਂਸ ਨੇ ਦੋਸ਼ ਲਾਇਆ ਕਿ ਕੁਝ ਕੰਪਨੀਆਂ ਐੱਚ-1ਬੀ ਵੀਜ਼ਾ ਤੇ ਗ੍ਰੀਨ ਕਾਰਡ ਪ੍ਰਣਾਲੀ ਦੀ ਦੁਰਵਰਤੋਂ ਕਰਕੇ ਅਮਰੀਕੀ ਕਰਮਚਾਰੀਆਂ ਦੀ ਥਾਂ ਵਿਦੇਸ਼ੀ ਕਾਮਿਆਂ ਨੂੰ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਮਰੀਕੀ ਕੰਪਨੀਆਂ ਨੂੰ ਆਪਣੇ ਦੇਸ਼ ਦੇ ਕਰਮਚਾਰੀਆਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਵਿਦੇਸ਼ੀ ਕਾਮਿਆਂ ਲਈ ‘ਬੰਧੂਆ ਮਜ਼ਦੂਰਾਂ’ ਵਰਗਾ ਸ਼ਬਦ ਵਰਤਿਆ, ਜਿਸ ’ਤੇ ਵਿਵਾਦ ਖੜ੍ਹਾ ਹੋ ਗਿਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤੀ ਪੇਸ਼ੇਵਰ ਉੱਚ ਸਿੱਖਿਆ ਤੇ ਹੁਨਰ ਨਾਲ ਅਮਰੀਕਾ ਦੀ ਆਰਥਿਕਤਾ ਤੇ ਤਕਨੀਕੀ ਵਿਕਾਸ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਮੰਤਰਾਲੇ ਅਨੁਸਾਰ ਅਜਿਹੀਆਂ ਟਿੱਪਣੀਆਂ ਦੋਵਾਂ ਦੇਸ਼ਾਂ ਦੇ ਸਾਂਝੇ ਆਰਥਿਕ ਹਿੱਤਾਂ ਨੂੰ ਅੱਗੇ ਵਧਾਉਣ ’ਚ ਸਹਾਇਕ ਨਹੀਂ ਹਨ। ਭਾਰਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੀ.ਈ.ਆਰ.ਐਮ. ਪ੍ਰੋਗਰਾਮ ’ਤੇ ਲੱਗੀ ਰੋਕ ਆਪਣੇ ਆਪ ਵਿਚ ਪਹਿਲਾਂ ਤੋਂ ਜਾਰੀ ਐੱਚ-1ਬੀ ਵੀਜ਼ਿਆਂ ਦੀ ਵੈਧਤਾ ਨੂੰ ਪ੍ਰਭਾਵਿਤ ਨਹੀਂ ਕਰਦੀ। ਹਾਲਾਂਕਿ, ਪ੍ਰਭਾਵਿਤ ਕੰਪਨੀਆਂ ਦੇ ਯੋਗ ਕਰਮਚਾਰੀਆਂ ਦੀ ਗ੍ਰੀਨ ਕਾਰਡ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਰਿਕਾਰਡ 1.22 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੀ ਨੰਦੀਗ੍ਰਾਮ ਵਿਧਾਨ ਸਭਾ ਜ਼ਿਮਨੀ ਚੋਣ ਅਗਲੀ ਖ਼ਬਰ ਮਾਈਕ੍ਰੋਸਾਫਟ ਦੇ ਗ੍ਰੀਨ ਕਾਰਡ ਪ੍ਰੋਗਰਾਮ ’ਤੇ ਅਮਰੀਕਾ ਦੀ ਰੋਕ
Ad Position 24