09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜੋ ਡਰਦਾ ਹੈ ਉਹ ਅੱਜ ਨਹੀਂ ਤਾਂ ਕੱਲ੍ਹ ਮਰਦਾ ਹੈ- ਖੜਗੇ

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)- ਕਾਂਗਰਸ ਨੇ ਸ਼ੁੱਕਰਵਾਰ ਨੂੰ ਦਿੱਲੀ ’ਚ ‘ਸੀ.ਜੇ.ਪੀ.’ ਦੀ ਅਗਵਾਈ ਹੇਠ ਹੋਣ ਵਾਲੇ ਪ੍ਰਦਰਸ਼ਨ...

Ad Position 21
No active advertisement
ਅਜੀਤ ਡੈਸਕ 09-10-2026

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)- ਕਾਂਗਰਸ ਨੇ ਸ਼ੁੱਕਰਵਾਰ ਨੂੰ ਦਿੱਲੀ ’ਚ ‘ਸੀ.ਜੇ.ਪੀ.’ ਦੀ ਅਗਵਾਈ ਹੇਠ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਲਗਾਈਆਂ ਗਈਆਂ ਬੇਮਿਸਾਲ ਪਾਬੰਦੀਆਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਹਮਲਾ ਬੋਲਿਆ। ਪਾਰਟੀ ਨੇ ਦੋਸ਼ ਲਾਇਆ ਕਿ ਰਾਜਧਾਨੀ ’ਚ “ਅਣਐਲਾਨੀ ਐਮਰਜੈਂਸੀ” ਵਰਗੇ ਹਾਲਾਤ ਹਨ ਤੇ ਕੇਂਦਰ ਸਰਕਾਰ ਲੋਕਾਂ ਤੋਂ ਡਰੀ ਹੋਈ ਹੈ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪ੍ਰਦਰਸ਼ਨ ਤੋਂ ਪਹਿਲਾਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਲੈ ਕੇ ਸਰਕਾਰ ’ਤੇ ਚੁਟਕੀ ਲੈਂਦਿਆਂ ‘ਸ਼ੋਲੇ’ ਫਿਲਮ ਦੇ ਮਸ਼ਹੂਰ ਸੰਵਾਦ ਨੂੰ ਨਵੇਂ ਅੰਦਾਜ਼ ’ਚ ਪੇਸ਼ ਕੀਤਾ।

ਸੰਸਦ ਭਵਨ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੜਗੇ ਨੇ ਕਿਹਾ ਕਿ ਉਹ (ਸਰਕਾਰ) ਡਰੇ ਹੋਏ ਹਨ। ‘ਅਤੇ ਜੋ ਆਦਮੀ ਡਰਦਾ ਹੈ ਉਹ ਅੱਜ ਨਹੀਂ ਤਾਂ ਕੱਲ੍ਹ ਮਰਦਾ ਹੈ’। ਖੜਗੇ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੇ ਦੋ ਕਮਿਸ਼ਨਰਾਂ ਨੇ ਖੁੱਲ੍ਹ ਕੇ ਸਾਹਮਣੇ ਆ ਕੇ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ “ਗਲਤੀ” ਕੀਤੀ ਹੈ। ਖੜਗੇ ਨੇ ਕਿਹਾ ਕਿ ਦੋਵਾਂ ਚੋਣ ਕਮਿਸ਼ਨਰਾਂ ਦੇ ਇਤਰਾਜ਼ਾਂ ਦੇ ਬਾਵਜੂਦ, ਮੋਦੀ ਸਰਕਾਰ ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਲਈ ਤਿਆਰ ਨਹੀਂ ਹੈ। ਅਸੀਂ ਲੋਕਤੰਤਰ, ਸੰਵਿਧਾਨ ਅਤੇ ਲੋਕਾਂ ਦੇ ਹਿੱਤਾਂ ਲਈ ਲੜ ਰਹੇ ਹਾਂ।

Ad Position 22
No active advertisement
ਪਿਛਲੀ ਖ਼ਬਰ ਗੋਆ ਪੁਲਿਸ ਵਲੋਂ ਨਾਨਾ ਪਾਟੇਕਰ ਦੀ ਮੌਤ ਦੀ ਜਾਂਚ ਸ਼ੁਰੂ ਅਗਲੀ ਖ਼ਬਰ ਭਾਜਪਾ ਨੇ ਰਿਕਾਰਡ 1.22 ਲੱਖ ਤੋਂ ਵੱਧ ਵੋਟਾਂ ਨਾਲ ਜਿੱਤੀ ਨੰਦੀਗ੍ਰਾਮ ਵਿਧਾਨ ਸਭਾ ਜ਼ਿਮਨੀ ਚੋਣ
Ad Position 24