09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਹਲਵਾਰਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਨੂੰ ਮਿਲਿਆ ਭਰਵਾਂ ਹੁੰਗਾਰਾ

ਹਲਵਾਰਾ, 9 ਅਕਤੂਬਰ (ਮਨਦੀਪ ਸਿੰਘ ਉੱਭੀ)- ਪਿੰਡ ਹਲਵਾਰਾ ਵਿਖੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸੱਦੇ ’ਤੇ...

Ad Position 21
No active advertisement
ਅਜੀਤ ਡੈਸਕ 09-10-2026

ਹਲਵਾਰਾ, 9 ਅਕਤੂਬਰ (ਮਨਦੀਪ ਸਿੰਘ ਉੱਭੀ)- ਪਿੰਡ ਹਲਵਾਰਾ ਵਿਖੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸੱਦੇ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਪਿੰਡ ਪੱਧਰੀ ਮੀਟਿੰਗ ਕਰਵਾਈ ਗਈ। ਇਸ ਮੌਕੇ ਹਲਕਾ ਇੰਚਾਰਜ ਸ. ਜਗਰੂਪ ਸਿੰਘ ਖਾਲਸਾ ਆਪਣੀ ਟੀਮ ਸਮੇਤ ਮੀਟਿੰਗ ਵਿਚ ਪਹੁੰਚੇ। ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਵੱਖ-ਵੱਖ ਲੋਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਦੀਆਂ ਲੋੜਾਂ 'ਤੇ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਖੁਦ ਪਹਿਲਕਦਮੀ ਕਰਦਿਆਂ ਜਥੇਬੰਦੀ ਨੂੰ ਮੀਟਿੰਗ ਲਈ ਸੱਦਾ ਦੇਣਾ ਵਿਸ਼ੇਸ਼ ਚਰਚਾ ਦਾ ਵਿਸ਼ਾ ਰਿਹਾ। ਹਾਜ਼ਰ ਆਗੂਆਂ ਨੇ ਲੋਕਾਂ ਦੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸ. ਜਗਰੂਪ ਸਿੰਘ ਖਾਲਸਾ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਜਥੇਬੰਦੀ ਦੀ ਤਰਜੀਹ ਹੈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਦੀ ਸ਼ਮੂਲੀਅਤ ਅਤੇ ਉਤਸ਼ਾਹ ਨੇ ਪਿੰਡ ਪੱਧਰ ’ਤੇ ਜਥੇਬੰਦੀ ਨਾਲ ਜੁੜਨ ਦੀ ਭਾਵਨਾ ਨੂੰ ਉਜਾਗਰ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਬੂਵਾਲ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ ਅਗਲੀ ਖ਼ਬਰ ਸ਼ਾਈ ਹੋਪ ਦਾ ਨਾਬਾਦ ਸੈਂਕੜਾ, ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
Ad Position 24