09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਸਾਬੂਵਾਲ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ

ਕਪੂਰਥਲਾ, 9 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਥਾਣਾ ਤਲਵੰਡੀ ਚੌਧਰੀਆਂ ਅਧੀਨ ਆਉਂਦੇ ਪਿੰਡ ਸਾਬੂਵਾਲ ਨੇੜੇ...

Ad Position 21
No active advertisement
ਅਜੀਤ ਡੈਸਕ 09-10-2026

ਕਪੂਰਥਲਾ, 9 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਥਾਣਾ ਤਲਵੰਡੀ ਚੌਧਰੀਆਂ ਅਧੀਨ ਆਉਂਦੇ ਪਿੰਡ ਸਾਬੂਵਾਲ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਸੜਕ ਕਿਨਾਰੇ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਭਜਨ ਸਿੰਘ ਵਾਸੀ ਸਾਬੂਵਾਲ ਵਜੋਂ ਹੋਈ ਹੈ। ਭਤੀਜੇ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਦੇ ਪਿਤਾ ਦਾ ਅੱਜ ਭੋਗ ਸੀ।

ਉਨ੍ਹਾਂ ਨੂੰ ਰਾਤ ਸਮੇਤ ਪਤਾ ਲੱਗਾ ਕਿ ਕੁਲਦੀਪ ਸਿੰਘ ਆਪਣੀ ਐਕਟੀਵਾ ਸਮੇਤ ਘਰ ਦੇ ਨੇੜੇ ਹੀ ਖੱਤਿਆਂ ਵਿਚ ਡਿੱਗਿਆ ਪਿਆ ਹੈ ਜਿਸ ਤੇ ਉਹ ਤੁਰੰਤ ਮੌਕੇ 'ਤੇ ਪਹੁੰਚੇ ਤੇ ਉਸ ਨੂੰ ਸਿਵਿਲ ਹਸਪਤਾਲ ਕਪੂਰਥਲਾ ਲਿਆਂਦਾ।

ਜਿੱਥੇ ਡਿਊਟੀ ਡਾਕਟਰ ਯੁਕਤਾ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਮੁਰਦਾ ਘਰ ਵਿਚ ਰਖਵਾ ਕੇ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਕਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕੁਲਦੀਪ ਸਿੰਘ ਨੂੰ ਕਿਸੇ ਨੇ ਕਿਸੇ ਨੇ ਜਾਣ ਬੁੱਝ ਕੇ ਮਾਰਿਆ ਹੈ।

Ad Position 22
No active advertisement
ਪਿਛਲੀ ਖ਼ਬਰ ਰੋਟੀ ਪਕਾਉਣ ਸਮੇਂ ਸਿਲੰਡਰ ਨੂੰ ਲੱਗੀ ਅੱਗ, ਮਾਂ ਤੇ ਦੋ ਬੱਚੇ ਝੁਲਸੇ ਅਗਲੀ ਖ਼ਬਰ ਪਿੰਡ ਹਲਵਾਰਾ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਨੂੰ ਮਿਲਿਆ ਭਰਵਾਂ ਹੁੰਗਾਰਾ
Ad Position 24