10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 10-10-2026

ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ ਅਤੇ ਇਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ।

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਪੰਜਾਬ ਵਿਚ ਔਸਤ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਸੈਲਸੀਅਸ ਵਧਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਰਾਜ ਵਿਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਚ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਭਾਰਤ ਵਿਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਹਰਿਆਣਾ ਅਤੇ ਆਸ ਪਾਸ ਦੇ ਖੇਤਰਾਂ ਵਿਚ ਇਕ ਉੱਪਰੀ ਹਵਾ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੈ।

ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ ਉੱਤੇ ਇਕ ਚੱਕਰਵਾਤੀ ਸਰਕੂਲੇਸ਼ਨ ਵੀ ਮੌਜੂਦ ਹੈ। ਗੁਜਰਾਤ ਅਤੇ ਆਸ ਪਾਸ ਦੇ ਖੇਤਰਾਂ ਵਿਚ ਇਕ ਐਂਟੀਸਾਈਕਲੋਨਿਕ ਸਰਕੂਲੇਸ਼ਨ ਮੌਜੂਦ ਹੈ। ਬੰਗਾਲ ਦੀ ਖਾੜੀ ਵਿਚ ਇਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਚਾਹੇ ਮੈਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ, ਮੈਨੂੰ ਕੋਈ ਫਰਕ ਨਹੀਂ ਪੈਂਦਾ- ਅਭਿਜੀਤ ਦੀਪਕੇ ਅਗਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦਾ ਅੱਜ ਪ੍ਰਦਰਸ਼ਨ, 30 ਹਜ਼ਾਰ ਤੋਂ ਵਧੇਰੇ ਸੁਰੱਖਿਆ ਕਰਮੀ ਤਾਇਨਾਤ
Ad Position 24