ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਦੇ ਸੈਕਟਰ 17 ਵਿਖੇ ਚੋਣ ਕਮਿਸ਼ਨ ਦੇ ਦਫਤਰ ਦੇ ਨੇੜੇ ਵੋਟ ਚੋਰੀ ਦੇ ਸਿਲਸਿਲੇ ਵਿਚ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਪੰਜਾਬ ਦੇ ਮੰਤਰੀਆਂ ਤੋਂ ਇਲਾਵਾ ਬਹੁਤ ਸਾਰੇ ਵਿਧਾਇਕਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਇਸ ਇਸ ਮੌਕੇ ਕੀਤੀ ਜਾ ਰਹੀ ਹੈ। ਧਰਨੇ ਵਾਲੀ ਥਾਂ 'ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਦੇ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਧਰਨੇ ਵਾਲੀ ਥਾਂ ਤੇ ਪੁੱਜੇ ਹਨ। ਬਾਕੀ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਇਸ ਮੌਕੇ ਅੱਜ ਪੁੱਜੇ ਹੋਏ ਹਨ । ਇਸੇ ਦੌਰਾਨ ਦੂਜੇ ਪਾਸੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਆਪ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵੀ ਇਸ ਮੌਕੇ ਪੁੱਜੇ ਹਨ।ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿਚ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਰੋਕਾਂ ਲਗਾ ਕੇ ਉਨ੍ਹਾਂ ਨੂੰ ਰੋਕ ਰੱਖਿਆ ਹੈ।
ਤਾਜ਼ਾ ਖ਼ਬਰਾਂ
Free
'ਆਪ' ਪੰਜਾਬ ਵਲੋਂ ਚੋਣ ਕਮਿਸ਼ਨ ਦਫਤਰ ਨੇੜੇ ਧਰਨਾ
ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਦੇ ਸੈਕਟਰ 17 ਵਿਖੇ ਚੋਣ ਕਮਿਸ਼ਨ ਦੇ ਦਫਤਰ ਦੇ ਨੇੜੇ ਵੋਟ ਚੋਰੀ ਦੇ ਸਿਲਸਿਲੇ ਵਿਚ...
ਅਜੀਤ ਡੈਸਕ
10-10-2026