10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਕਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕਿਉਂ ਹੁੰਦਾ ਹੈ?-ਸੀ.ਬੀ.ਆਈ. ਵਲੋਂ ਕੀਤੀ ਕਾਰਵਾਈ ਨੂੰ ਲੈ ਕੇ ਕੁਲਤਾਰ ਸਿੰਘ ਸੰਧਵਾਂ

ਲੁਧਿਆਣਾ, 10 ਅਕਤੂਬਰ (ਰੁਪੇਸ਼ ਕੁਮਾਰ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਲੁਧਿਆਣਾ ਦੇ ਇਕ ਨਿੱਜੀ ਸਕੂਲ ਵਿਖੇ ਆਯੋਜਿਤ ਸਲਾਨਾ ਸਮਾਗਮ ਵਿਚ ਸ਼ਾਮਿਲ...

Ad Position 21
No active advertisement
ਅਜੀਤ ਡੈਸਕ 10-10-2026

ਲੁਧਿਆਣਾ, 10 ਅਕਤੂਬਰ (ਰੁਪੇਸ਼ ਕੁਮਾਰ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਲੁਧਿਆਣਾ ਦੇ ਇਕ ਨਿੱਜੀ ਸਕੂਲ ਵਿਖੇ ਆਯੋਜਿਤ ਸਲਾਨਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। 
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਪ੍ਰਦਰਸ਼ਨ ਨੂੰ ਦਬਾਉਣ ਲਈ ਦਿੱਲੀ ਵਿਖੇ ਕਿਲ੍ਹੇਬੰਦੀ ਕੀਤੀ ਗਈ ਹੈ ਜੋ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਅਜਿਹਾ ਨਹੀਂ ਹੁੰਦਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾ ਰਿਹਾ ਹੈ, ਜਿਸ ਵਿਚ ਸੂਬੇ ਦੇ ਹਿੱਤ ਲਈ ਗਏ ਅਹਿਮ ਬਿੱਲ ਲਿਆਂਦੇ ਜਾਣਗੇ। ਇਸ ਦੌਰਾਨ ਉਨ੍ਹਾਂ  ਨੇ ਸੀ.ਬੀ.ਆਈ. ਵਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੀ ਸਵਾਲ ਚੁੱਕਿਆ ਹੈ ਤੇ ਕਿਹਾ ਕਿ ਅਕਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕਿਉਂ ਹੁੰਦਾ ਹੈ?

Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਿੰਘ ਲੌਂਗੋਵਾਲ,ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ ਅਗਲੀ ਖ਼ਬਰ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦਾ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਮੁਅੱਤਲ
Ad Position 24