ਤਲਵੰਡੀ ਸਾਬੋ (ਬਠਿੰਡਾ), 10 ਅਕਤੂਬਰ (ਰਣਜੀਤ ਸਿੰਘ ਰਾਜੂ) - ਪਿਛਲੇ ਦਿਨਾਂ ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੀਆਂ ਕੁਝ ਸਰਾਵਾਂ ਚ ਅਨੈਤਿਕ ਕਾਰਜ ਹੋਣ ਦੇ ਕਥਿਤ ਦੋਸ਼ ਲਾਉਂਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਸੁਮੱਤ ਬਖਸ਼ੇ ਜਾਣ ਸੰਬੰਧੀ ਗੁਰਧਾਮਾਂ ਵਿਖੇ ਅਰਦਾਸ ਕੀਤੇ ਜਾਣ ਦੀ ਆਰੰਭੀ ਲੜੀ ਤਹਿਤ ਅੱਜ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਆਗੂਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕੀਤੀ ਗਈ।ਅਰਦਾਸ ਸਮਾਗਮ ਚ ਵਿਸੇਸ਼ ਤੌਰ 'ਤੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ,ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਭਵਾਨੀਗੜ੍ਹ ਹਲਕੇ ਦੇ ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਸਮੇਤ ਵੱਡੀ ਗਿਣਤੀ ਆਗੂ ਸ਼ਾਮਿਲ ਹੋਏ।ਅਰਦਾਸ ਉਪਰੰਤ ਗੱਲ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਚ ਵਾਪਰੇ ਕਥਿਤ ਅਨੈਤਿਕ ਕਾਰਜਾਂ ਕਰਕੇ ਹਰ ਸਿੱਖ ਨੂੰ ਮਹਿਸੂਸ ਹੋ ਰਿਹੈ ਕਿ ਸਿੱਖ ਸੰਸਥਾਵਾਂ ਚ ਵੱਡਾ ਨਿਘਾਰ ਆ ਗਿਆ ਹੈ ਅਤੇ ਅਸੀਂ ਅੱਜ ਅਰਦਾਸ ਕੀਤੀ ਹੈ ਕਿ ਵਾਹਿਗੁਰੂ ਸੰਸਥਾਵਾਂ ਦੇ ਮੁਖੀਆਂ ਨੂੰ ਸੁਮੱਤ ਬਖਸ਼ੇ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ), ਭਾਜਪਾ ਜਾਂ ਕਾਂਗਰਸ 'ਤੇ ਲੋਕ ਯਕੀਨ ਕਰਨ ਲਈ ਤਿਆਰ ਨਹੀਂ । ਇਸ ਲਈ ਲੋਕ ਤੀਜੇ ਬਦਲ ਦੇ ਇੱਛੁਕ ਹਨ, ਜਿਸ ਦੇ ਚਲਦਿਆਂ ਲੋਕ ਵੱਡੀ ਗਿਣਤੀ ਚ ਸਾਡੇ ਨਾਲ ਜੁੜ ਰਹੇ ਹਨ। ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੰਗਾਨਗਰ ਅਤੇ ਆਲਮਗੀਰ ਗੁਰਦਵਾਰਾ ਸਾਹਿਬਾਨ 'ਤੇ ਹਮਲੇ ਗਵਾਹ ਹਨ ਕਿ ਮੌਜੂਦਾ ਸਿੱਖ ਸੰਸਥਾਵਾਂ ਦੇ ਆਗੂ ਕਮਜ਼ੋਰ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਨੂੰ ਜਲਦ ਤੋਂ ਜਲਦ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਸੰਗਤ ਅਜਿਹੀ ਮਜ਼ਬੂਤ ਲੀਡਰਸ਼ਿਪ ਦੀ ਚੋਣ ਕਰ ਸਕੇ ਜੋ ਸਿੱਖ ਸਿਧਾਂਤਾ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਚਲਾ ਸਕੇ।
ਤਾਜ਼ਾ ਖ਼ਬਰਾਂ
Free
ਗੋਬਿੰਦ ਸਿੰਘ ਲੌਂਗੋਵਾਲ,ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
ਤਲਵੰਡੀ ਸਾਬੋ (ਬਠਿੰਡਾ), 10 ਅਕਤੂਬਰ (ਰਣਜੀਤ ਸਿੰਘ ਰਾਜੂ) - ਪਿਛਲੇ ਦਿਨਾਂ ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੀਆਂ ਕੁਝ ਸਰਾਵਾਂ ਚ ਅਨੈਤਿਕ ਕਾਰਜ ਹੋਣ ਦੇ ਕਥਿਤ
ਅਜੀਤ ਡੈਸਕ
10-10-2026