10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੁਲਿਸ ਵਲੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ ਕਾਨੂੰਨੀ ਨੈੱਟਵਰਕਾਂ ਦਾ ਪਰਦਾਫ਼ਾਸ਼

ਅੰਮ੍ਰਿਤਸਰ/ਅਟਾਰੀ ਸਰਹੱਦ, 10 ਅਕਤੂਬਰ (ਰੇਸ਼ਮ ਸਿੰਘ/ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ-ਕਾਨੂੰਨੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 15 ਕਿਲੋ ਅਫੀਮ, ਇਕ ਅਤਿ-ਆਧੁਨਿਕ M16 ਰਾਈਫਲ, 9 ਨਾਜਾਇਜ਼ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 10-10-2026

ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)-  ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਦੋ ਗੈਰ-ਕਾਨੂੰਨੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 15 ਕਿਲੋ ਅਫੀਮ, ਇਕ ਅਤਿ-ਆਧੁਨਿਕ M16 ਰਾਈਫਲ, 9 ਨਾਜਾਇਜ਼ ਪਿਸਤੌਲ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ ਵਿਦੇਸ਼ੀ ਤਸਕਰਾਂ ਨਾਲ ਸੰਬੰਧ ਹਨ ਅਤੇ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦੋ-ਫਰੋਖ਼ਤ ਵਿਚ ਸ਼ਾਮਿਲ ਸਨ। ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਤੇ ਥਾਣਾ ਲੋਪੋਕੇ ਵਿਖੇ ਵੱਖ-ਵੱਖ ਐਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿਚ ਪਿਛਲੇ ਅਤੇ ਅੱਗੇ ਜੁੜੀਆਂ ਕੜੀਆਂ (backward and forward linkages) ਦਾ ਪਤਾ ਲਗਾਉਣ ਅਤੇ ਇਸ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ 'ਤੇ ਸਖ਼ਤ ਨਜ਼ਰ ਰੱਖਣ ਅਤੇ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਤੇ ਵੰਡ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਤਹਿਤ ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਸੰਬ... ਅਗਲੀ ਖ਼ਬਰ ਫਿਲੌਰ ਤੋਂ ਵੀ ਦਿੱਲੀ ਜੰਤਰ ਮੰਤਰ ਗਏ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ...
Ad Position 24