10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹੁਸ਼ਿਆਰਪੁਰ ’ਚ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸ਼ੁਰੂ, ਜਥਿਆਂ ਦੇ ਰੂਪ ’ਚ ਸੰਗਤਾਂ ਹੋ ਰਹੀਆਂ ਸ਼ਾਮਲ

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ...

Ad Position 21
No active advertisement
ਅਜੀਤ ਡੈਸਕ 10-10-2026

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ’ਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ’ਚ ਸ਼ੁਰੂ ਹੋ ਗਿਆ।

ਇਸ ਮਹਾਨ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਜਥਿਆਂ ਦੇ ਰੂਪ ’ਚ ਸ਼ਾਮਲ ਹੋ ਰਹੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਸਿੱਖੀ ਵਿਰਸੇ ਦੀ ਦਿੱਖ ਪ੍ਰਦਾਨ ਕਰਦੇ ਹੋਏ ਵਿਸ਼ਾਲ ਪੰਡਾਲ ’ਚ ਹੋਏ ਇਸ ਸਮਾਗਮ ਦੀ ਆਰੰਭਤਾ ਮੌਕੇ ਜੁੱਗੋ-ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਮਾਡਲ ਟਾਊਨ ਤੋਂ ਵਿਸ਼ਾਲ ਨਗਰ ਕੀਰਤਨ ਦੇ ਰੂਪ ’ਚ ਲਿਆਂਦੇ ਗਏ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਪ੍ਰਦਰਸ਼ਨ: ਵਿਰੋਧੀ ਧਿਰ ਦੇ ਆਗੂਆਂ ਦੀ ਹਿਰਾਸਤ ਵਿਰੁੱਧ ਪਟੀਸ਼ਨਾਂ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਐਤਵਾਰ ਨੂੰ ਕਰੇ... ਅਗਲੀ ਖ਼ਬਰ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਨਹਿਰ ਵਿਚੋਂ ਮਿਲੀ ਲਾਸ਼
Ad Position 24