10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦਿੱਲੀ ਪ੍ਰਦਰਸ਼ਨ: ਵਿਰੋਧੀ ਧਿਰ ਦੇ ਆਗੂਆਂ ਦੀ ਹਿਰਾਸਤ ਵਿਰੁੱਧ ਪਟੀਸ਼ਨਾਂ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਐਤਵਾਰ ਨੂੰ ਕਰੇਗੀ ਬੈਠਕ

ਨਵੀਂ ਦਿੱਲੀ, 10 ਅਕਤੂਬਰ (ਦਵਿੰਦਰ)- ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਅਤੇ ਸੀਨੀਅਰ ਵਕੀਲ ਮੇਨਕਾ ਗੁਰੂਸਵਾਮੀ ਨੇ ਵਿਰੋਧੀ...

Ad Position 21
No active advertisement
ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ (ਦਵਿੰਦਰ)- ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਅਤੇ ਸੀਨੀਅਰ ਵਕੀਲ ਮੇਨਕਾ ਗੁਰੂਸਵਾਮੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ। ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਵਿਰੋਧੀ ਆਗੂਆਂ ਨੂੰ ਹਿਰਾਸਤ ਵਿਚ ਲਏ ਜਾਣ ਦਾ ਮਾਮਲਾ ਚੁੱਕਿਆ ਗਿਆ। ਹਿਰਾਸਤ ਵਿਚ ਲਏ ਗਏ ਆਗੂਆਂ ਵਿਚ ਚਾਰ ਸਾਬਕਾ ਮੁੱਖ ਮੰਤਰੀ ਵੀ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਹਿਰਾਸਤ ਵਿਚ ਲਏ ਗਏ ਆਗੂਆਂ ਵਿਚ ਚਾਰ ਸਾਬਕਾ ਮੁੱਖ ਮੰਤਰੀ ਵੀ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਮੇਨਕਾ ਗੁਰੂਸਵਾਮੀ ਨੇ ਦਲੀਲ ਦਿੱਤੀ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਸੰਵਿਧਾਨ ਵਲੋਂ ਦਿੱਤਾ ਗਿਆ ਮੌਲਿਕ ਅਧਿਕਾਰ ਹੈ ਅਤੇ ਰੋਕਥਾਮ ਵਜੋਂ ਕੀਤੀ ਜਾਣ ਵਾਲੀ ਹਿਰਾਸਤ ਦੀ ਵਰਤੋਂ ਇਸ ਅਧਿਕਾਰ ਨੂੰ ਦਬਾਉਣ ਲਈ ਨਹੀਂ ਕੀਤੀ ਜਾ ਸਕਦੀ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਸੜਕਾਂ ਤੋਂ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿਚ ਲਏ ਜਾਣ 'ਤੇ ਵੀ ਸਵਾਲ ਉਠਾਏ ਗਏ। ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਐਤਵਾਰ, 11 ਅਕਤੂਬਰ ਨੂੰ ਵਿਸ਼ੇਸ਼ ਸੁਣਵਾਈ ਕਰੇਗੀ। ਇਸ ਮਾਮਲੇ ਦੇ ਨਾਲ ਹੀ ਦਿੱਲੀ ਮੈਟਰੋ ਸਟੇਸ਼ਨਾਂ ਨੂੰ ਬੰਦ ਰੱਖਣ ਸਬੰਧੀ ਅਦਾਲਤ ਦੀ ਮਾਣਹਾਨੀ ਦੀ ਪਟੀਸ਼ਨ 'ਤੇ ਵੀ ਸੁਣਵਾਈ ਹੋਵੇਗੀ। ਵ

ਕੀਲ ਸ਼ੈਲੇਂਦਰ ਮਣੀ ਤ੍ਰਿਪਾਠੀ ਵੱਲੋਂ ਦਾਇਰ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ 9 ਅਕਤੂਬਰ ਦੇ ਅਦਾਲਤੀ ਹੁਕਮ ਦੇ ਬਾਵਜੂਦ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਮੈਟਰੋ ਸਟੇਸ਼ਨ ਬੰਦ ਰਹੇ।

Ad Position 22
No active advertisement
ਪਿਛਲੀ ਖ਼ਬਰ ਸੀ.ਜੇ.ਪੀ. ਵਲੋਂ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਅਗਲੀ ਖ਼ਬਰ ਹੁਸ਼ਿਆਰਪੁਰ ’ਚ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸ਼ੁਰੂ, ਜਥਿਆਂ ਦੇ ਰੂਪ ’ਚ ਸੰਗਤਾਂ ਹੋ ਰਹੀਆਂ ਸ਼ਾਮਲ
Ad Position 24