11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ

ਕਪੂਰਥਲਾ, 11 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਡੋਗਰਾਂਵਾਲ ਤੋਂ ਪਿੰਡ ਬੂਟ ਨੂੰ ਜਾਂਦਿਆਂ ਰਸਤੇ ਵਿਚ ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 11-10-2026

ਕਪੂਰਥਲਾ, 11 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਡੋਗਰਾਂਵਾਲ ਤੋਂ ਪਿੰਡ ਬੂਟ ਨੂੰ ਜਾਂਦਿਆਂ ਰਸਤੇ ਵਿਚ ਮੋਟਰਸਾਈਕਲ ਤੇ ਸਕੂਟਰੀ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਰਿੰਕੂ ਪੁੱਤਰ ਮੇਵਾ ਸਿੰਘ ਵਾਸੀ ਡੋਗਰਾਵਾਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਿੰਕੂ ਪਿੰਡ ਡੋਗਰਾਵਾਲ ਤੋਂ ਪਿੰਡ ਬੂਟ ਵਿਖੇ ਜਗਰਾਤੇ ਵਿਚ ਸ਼ਾਮਿਲ ਹੋਣ ਲਈ ਮੋਟਰਸਾਈਕਲ ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਦੂਸਰੀ ਸਾਈਡ ਤੋਂ ਆਉਂਦੀ ਐਕਟੀਵਾ ਨਾਲ ਉਸ ਦੀ ਟੱਕਰ ਹੋ ਗਈ, ਜਿਸ ਵਿਚ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਐਕਟੀਵਾ ਤੇ ਸਵਾਰ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ, ਜਿਨਾਂ ਨੂੰ ਉਹਨਾਂ ਦੇ ਪਰਿਵਾਰਕ ਮੈਂਬਰ ਕਰਤਾਰਪੁਰ ਵਿਖੇ ਇਲਾਜ ਲਈ ਲੈ ਗਏ ਹਨ। ਇਸ ਸੰਬੰਧੀ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ 23 ਘੰਟਿਆਂ ਬਾਅਦ ਰਿਹਾਅ ਅਗਲੀ ਖ਼ਬਰ ਪੀਰ ਨਿਗਾਹੇ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਦੀ ਬਾਈਕ ਰੇਹੜੀ ਹਾਦਸੇ ਦਾ ਸ਼ਿਕਾਰ, ਦਾਦੀ ਤੇ ਤਿੰਨ ਸਾਲਾ ਪੋਤਰੇ ਦੀ...
Ad Position 24