11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਤੂਤ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਚੋਗਾਵਾਂ/ ਅੰਮ੍ਰਿਤਸਰ, 11 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਤੂਤ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ...

Ad Position 21
No active advertisement
ਅਜੀਤ ਡੈਸਕ 11-10-2026

ਚੋਗਾਵਾਂ/ ਅੰਮ੍ਰਿਤਸਰ, 11 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਸਰਹੱਦੀ ਪਿੰਡ ਤੂਤ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਮੂਹ ਪਿੰਡ ਵਾਸੀ ਅਤੇ ਮੁੱਖ ਸੇਵਾਦਾਰ ਬਾਬਾ ਪਿਆਰਾ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ, ਭਾਵਨਾ ਨਾਲ ਕਰਵਾਇਆ ਗਿਆ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਗਏ।

ਦੀਵਾਨ ਦੀ ਸ਼ੁਰੂਆਤ ਵਿਚ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਦੇ ਹਜ਼ੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਪੂਰੇ ਮਾਹੌਲ ਨੂੰ ਗੁਰੂਮਈ ਬਣਾ ਦਿੱਤਾ। ਇਸ ਤੋਂ ਬਾਅਦ ਪ੍ਰਸਿੱਧ ਕਥਾਵਾਚਕ ਰਾਜਵਿੰਦਰ ਸਿੰਘ ਨੇ ਗੁਰਬਾਣੀ ਦੀ ਸਰਲ ਵਿਆਖਿਆ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਮਾਨਵਤਾ ਦੇ ਭਲੇ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ।

ਧਾਰਮਿਕ ਦੀਵਾਨ ਦੇ ਅਖੀਰ ਵਿਚ ਪਹੁੰਚੇ ਨਾਮਵਰ ਢਾਡੀ ਗਿਆਨੀ ਨਿਰਮਲ ਸਿੰਘ ਨੂਰ ਦੇ ਜੱਥੇ ਨੇ ਬੀਰ-ਰਸੀ ਵਾਰਾਂ ਅਤੇ ਸਿੱਖ ਇਤਿਹਾਸ ਦੇ ਗੌਰਵਮਈ ਪ੍ਰਸੰਗ ਸੁਣਾ ਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਪਿਆਰਾ ਸਿੰਘ ਅਤੇ ਪ੍ਰਬੰਧਕਾਂ ਵਲੋਂ ਆਏ ਹੋਏ ਰਾਗੀ, ਢਾਡੀ ਅਤੇ ਕਥਾਵਾਚਕ ਜੱਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ 'ਸਿਰੋਪਾਓ' ਪਾ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਧਾਰਮਿਕ ਸਮਾਗਮ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿਚ ਸੀਸ ਨਿਵਾਇਆ।

Ad Position 22
No active advertisement
ਪਿਛਲੀ ਖ਼ਬਰ ਪ੍ਰੋਗਰਾਮ ਖੇਡਾਂ ਦੀ ਦੁਨੀਆ : ਏਸ਼ੀਅਨ ਖੇਡਾਂ - ਕਿਤੇ ਤਮਗਿਆ ਦੀ ਚਮਕ ਤੇ ਕਿਤੇ ਨਿਰਾਸ਼ਾ ਅਗਲੀ ਖ਼ਬਰ ਚੋਰਾਂ ਦੇ ਹੌਸਲੇ ਬੁਲੰਦ, ਇਲੈਕਟ੍ਰੋਨਿਕ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾ ਦਾ ਸਮਾਨ ਚੋਰੀ
Ad Position 24