11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਰਤ ਨੇ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ, ਬਣਾਈ 2-1 ਦੀ ਬੜ੍ਹਤ

ਇੰਦੌਰ, 11 ਅਕਤੂਬਰ- ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ....

Ad Position 21
No active advertisement
ਅਜੀਤ ਡੈਸਕ 11-10-2026

ਇੰਦੌਰ, 11 ਅਕਤੂਬਰ-  ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤੀਜਾ ਟੀ-20 ਮੈਚ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਸੀ। ਭਾਰਤ ਨੇ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ ਹੈ।  2-1 ਦੀ ਬੜ੍ਹਤ ਬਣਾਈ। 

ਵੈਸਟਇੰਡੀਜ਼ ਨੇ ਭਾਰਤ ਖ਼ਿਲਾਫ਼ ਟੀ-20 ਕ੍ਰਿਕਟ ਵਿਚ ਸਭ ਤੋਂ ਵੱਡੇ ਟੀਚੇ ਦਾ ਰਿਕਾਰਡ ਤੋੜਦਿਆਂ ਦੂਜੇ ਮੈਚ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤ ਵਲੋਂ ਦਿੱਤੇ 250 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਵੈਸਟਇੰਡੀਜ਼ ਨੇ 18.3 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ’ਤੇ 252 ਦੌੜਾਂ ਬਣਾਈਆਂ ਅਤੇ ਮੈਚ ਆਪਣੇ ਨਾਂ ਕਰ ਲਿਆ।

ਇਸ ਤੋਂ ਪਹਿਲਾਂ ਭਾਰਤ ਖ਼ਿਲਾਫ਼ ਟੀ-20 ਕ੍ਰਿਕਟ ਵਿਚ ਸਭ ਤੋਂ ਵੱਡੇ ਟੀਚੇ ਦਾ ਪਿੱਛਾ ਕਰਨ ਦਾ ਰਿਕਾਰਡ ਆਸਟਰੇਲੀਆ ਦੇ ਨਾਂ ਸੀ। ਆਸਟਰੇਲੀਆ ਨੇ ਸਾਲ 2023 ਵਿਚ 223 ਦੌੜਾਂ ਦਾ ਟੀਚਾ ਸਫਲਤਾਪੂਰਵਕ ਹਾਸਲ ਕੀਤਾ ਸੀ। ਹੁਣ ਵੈਸਟਇੰਡੀਜ਼ ਨੇ ਇਸ ਰਿਕਾਰਡ ਨੂੰ ਪਿੱਛੇ ਛੱਡ ਕੇ ਨਵਾਂ ਕੀਰਤੀਮਾਨ ਸਥਾਪਤ ਕਰ ਦਿੱਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਨੇ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ ਅਗਲੀ ਖ਼ਬਰ ਇੰਡੀਗੋ ਦੀ ਦਿੱਲੀ-ਚੇਨਈ ਉਡਾਣ ਵਿਚ ਪਾਵਰ ਬੈਂਕ ਨੂੰ ਲੱਗੀ ਅੱਗ, ਕਰਵਾਈ ਐਮਰਜੈਂਸੀ ਲੈਂਡਿੰਗ
Ad Position 24