12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੋਕਾਂ ਦੇ ਮੁੱਦੇ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਜਾਰੀ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 12 ਅਕਤੂਬਰ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪੰਜਾਬ ਨਾਲ ਸੰਬੰਧਿਤ ਅਹਿਮ ਮੁੱਦਿਆਂ ਬਾਰੇ ਲੋਕ ਰਾਇ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-10-2026

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 12 ਅਕਤੂਬਰ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪੰਜਾਬ ਨਾਲ ਸੰਬੰਧਿਤ ਅਹਿਮ ਮੁੱਦਿਆਂ ਬਾਰੇ ਲੋਕ ਰਾਇ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਹਲਕਾ ਗੁਰੂ ਹਰ ਸਹਾਏ ਵਿਚ ਪਾਰਟੀ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੇ ਪੁੱਤਰ ਹਰਪਿੰਦਰ ਸਿੰਘ ਮਾਨ ਵਲੋਂ ਪਾਰਟੀ ਵਰਕਰਾਂ ਸਮੇਤ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ।

ਇਸ ਦੌਰਾਨ ਹਰਪਿੰਦਰ ਸਿੰਘ ਮਾਨ ਅਤੇ ਪਾਰਟੀ ਵਰਕਰਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਤੋਂ ਪੰਜਾਬ ਦੇ ਮੌਜੂਦਾ ਹਾਲਾਤ, ਸਰਕਾਰੀ ਸਹੂਲਤਾਂ ਅਤੇ ਹੋਰ ਭਖਦੇ ਮੁੱਦਿਆਂ ਸੰਬੰਧੀ ਸੁਝਾਅ ਲਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਲੋਕਾਂ ਦੀ ਰਾਇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦਰਜ ਕਰਨ ਲਈ ਵਿਸ਼ੇਸ਼ ਫਾਰਮ ਵੀ ਭਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਇਕੱਠਾ ਕਰਕੇ ਉਨ੍ਹਾਂ ਦੇ ਹੱਲ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਹਰਪਿੰਦਰ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਣਾ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਸੰਬੰਧੀ ਉਨ੍ਹਾਂ ਦੀ ਰਾਇ ਜਾਣਨਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਕੇ ਹੀ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਅਤੇ ਉਮੀਦਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕਾਂ ਨੂੰ ਮਿਲ ਰਹੀਆਂ ਕਈ ਸਹੂਲਤਾਂ ਅਤੇ ਲਾਭ ਮੌਜੂਦਾ ਸਰਕਾਰ ਵਲੋਂ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਰਿਹਾ ਹੈ। ਹਰਪਿੰਦਰ ਸਿੰਘ ਮਾਨ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਵਲੋਂ ਦਿੱਤੇ ਜਾ ਰਹੇ ਸੁਝਾਵਾਂ, ਵਿਚਾਰਾਂ ਅਤੇ ਸਮੱਸਿਆਵਾਂ ਨੂੰ ਇਕੱਠਾ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਰਣਨੀਤੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਪਹੁੰਚ ਕੇ ਲੋਕਾਂ ਦੀ ਗੱਲ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਵਲੋਂ ਕੀਤੇ ਗਏ ਕੰਮਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ।ਇਸ ਮੌਕੇ ਗੌਰਵ ਸਚਦੇਵਾ, ਪ੍ਰੇਮ ਸਚਦੇਵਾ, ਰਚਿਤ ਸੋਢੀ, ਵਿਸ਼ਾਲ ਮੋਂਗਾ, ਨੀਰਜ ਸਹਿਗਲ, ਸਿਕੰਦਰ, ਕਪਿਲ ਕੰਧਾਰੀ ਆਦੀ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਉਹਨਾਂ ਦੇ ਨਾਲ ਹਾਜ਼ਰ ਸਨ

Ad Position 22
No active advertisement
ਪਿਛਲੀ ਖ਼ਬਰ "ਅਸੀਂ ਅੱਜ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ; ਸੰਵਿਧਾਨਕ ਸੰਸਥਾਵਾਂ ਨੂੰ ਸੌਂਪਾਂਗੇ ਮੰਗ-ਪੱਤਰ - ਸੁਖਵਿੰਦਰ ਸਿੰਘ ਸੁੱ... ਅਗਲੀ ਖ਼ਬਰ ਬਠਿੰਡਾ ’ਚ ਈ.ਡੀ. ਵਲੋਂ ਛਾਪੇਮਾਰੀ
Ad Position 24