26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੁਹਾਲੀ ਦੇ ਨਿੱਜੀ ਹਸਪਤਾਲ ਵਿਖੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ

ਮੁਹਾਲੀ, 12 ਅਕਤੂਬਰ (ਕਪਿਲ ਵਧਵਾ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਅੱਜ ਸੋਮਵਾਰ ਸਵੇਰੇ ਪੰਜਾਬ...

Ad Position 21
No active advertisement
ਅਜੀਤ ਡੈਸਕ 12-10-2026

ਮੁਹਾਲੀ, 12 ਅਕਤੂਬਰ (ਕਪਿਲ ਵਧਵਾ) - ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਸੋਮਵਾਰ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਥਿਤ ਇਕ ਨਿੱਜੀ ਹਸਪਤਾਲ ਦੀ ਚੇਨ ਤੇ ਛਾਪੇਮਾਰੀ ਕੀਤੀ। ਇਸੇ ਲੜੀ ਤਹਿਤ ਵਿਭਾਗ ਦੀਆਂ ਟੀਮਾਂ ਅੱਜ ਸਵੇਰੇ ਮੁਹਾਲੀ ਸਥਿਤ ਨਿੱਜੀ ਹਸਪਤਾਲ ਵਿਖੇ ਪਹੁੰਚੀਆਂ। ਇਸ ਤੋਂ ਇਲਾਵਾ ਪਟਿਆਲਾ ਅਤੇ ਬਠਿੰਡਾ ਸਥਿਤ ਉਸੇ ਹਸਪਤਾਲਾਂ ਦੀ ਬ੍ਰਾਂਚਾਂ ਵਿਖੇ ਵੀ ਜਾਂਚ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਸੋਮਵਾਰ ਨੂੰ ਗੁੜਗਾਓਂ ਤੋਂ ਹਰਿਆਣਾ ਨੰਬਰ ਵਾਲੀਆਂ ਗੱਡੀਆਂ ਵਿਚ ਵੱਖ-ਵੱਖ ਟੀਮਾਂ ਪੰਜਾਬ ਪਹੁੰਚੀਆਂ ਸਨ। ਟੀਮਾਂ ਨੇ ਸਥਾਨਕ ਪੁਲਿਸ ਦੀ ਮੌਜੂਦਗੀ ਵਿਚ ਹਸਪਤਾਲ ਦੇ ਵਿੱਤੀ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ। ਇਹ ਕਾਰਵਾਈ ਕਥਿਤ ਵਿੱਤੀ ਬੇਨਿਯਮੀਆਂ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਕਲੇਮਾਂ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।

ਸ਼ੁਰੂਆਤ ਵਿਚ ਇਸ ਕਾਰਵਾਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ਦੱਸਿਆ ਜਾ ਰਿਹਾ ਸੀ, ਪਰ ਸੈਕਟਰ-69 ਸਥਿਤ ਹਸਪਤਾਲ ਵਿਖੇ ਜਾਂਚ ਲਈ ਪਹੁੰਚੇ ਇਕ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਟੀਮ ਆਮਦਨ ਕਰ ਵਿਭਾਗ ਤੋਂ ਆਈ ਹੈ। ਅਧਿਕਾਰੀ ਅਨੁਸਾਰ ਵਿੱਤੀ ਬੇਨਿਯਮੀਆਂ ਤੋਂ ਇਲਾਵਾ ਸੂਬਾ ਅਤੇ ਕੇਂਦਰ ਸਰਕਾਰ ਦੀਆਂ ਸਿਹਤ ਸਹੂਲਤਾਂ ਤਹਿਤ ਕੀਤੇ ਜਾਂਦੇ ਕਲੇਮਾਂ ਸਬੰਧੀ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਇਮੀਗ੍ਰੇਸ਼ਨ ਦਫ਼ਤਰ 'ਤੇ ਚੱਲੀਆਂ ਗੋਲੀਆਂ ਅਗਲੀ ਖ਼ਬਰ "ਅਸੀਂ ਅੱਜ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ; ਸੰਵਿਧਾਨਕ ਸੰਸਥਾਵਾਂ ਨੂੰ ਸੌਂਪਾਂਗੇ ਮੰਗ-ਪੱਤਰ - ਸੁਖਵਿੰਦਰ ਸਿੰਘ ਸੁੱ...
Ad Position 24