12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜਸਕਰਨ ਸਿੰਘ ਗਹਿਰੀ ਬੁੱਟਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਨਿਯੁਕਤ

ਮੰਡੀ ਕਿੱਲਿਆਂਵਾਲੀ (ਸ਼੍ਰੀ ਮੁਕਤਸਰ ਸਾਹਿਬ), 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਐੱਸ.ਸੀ. ਵਰਗ ਲਈ ਰਾਖਵੇਂ ਬਠਿੰਡਾ ਦਿਹਾਤੀ ਵਿਧਾਨ ਸਭਾ...

Ad Position 21
No active advertisement
ਅਜੀਤ ਡੈਸਕ 12-10-2026

ਮੰਡੀ ਕਿੱਲਿਆਂਵਾਲੀ (ਸ਼੍ਰੀ ਮੁਕਤਸਰ ਸਾਹਿਬ), 12 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਸ਼੍ਰੋਮਣੀ ਅਕਾਲੀ ਦਲ (ਬ) ਨੇ ਐੱਸ.ਸੀ. ਵਰਗ ਲਈ ਰਾਖਵੇਂ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜਸਕਰਨ ਸਿੰਘ ਗਹਿਰੀ ਬੁੱਟਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਸ ਨਿਯੁਕਤੀ ਦਾ ਐਲਾਨ ਕੀਤਾ।

ਸੇਵਾਮੁਕਤ ਪਟਵਾਰੀ ਜਸਕਰਨ ਸਿੰਘ ਗਹਿਰੀ ਬੁੱਟਰ ਪੰਜਾਬ ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ ਸਰਕਾਰੀ ਸੇਵਾ ਤੋਂ ਅਸਤੀਫ਼ਾ ਦੇ ਕੇ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕੀਤੀ ਹੈ। ਪਾਰਟੀ ਨੇ ਹੁਣ ਉਨ੍ਹਾਂ ਨੂੰ ਬਠਿੰਡਾ ਦਿਹਾਤੀ ਹਲਕੇ ਦੀ ਜਥੇਬੰਦਕ ਜ਼ਿੰਮੇਵਾਰੀ ਸੌਂਪੀ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਵਿੱਚ ਗਹਿਰੀ ਬੁੱਟਰ ਨੂੰ ‘ਪਾਣੀਆਂ ਦਾ ਰਾਖਾ’ ਦੱਸਦਿਆਂ ਕਿਹਾ ਕਿ ਉਹ 2017 ਤੋਂ ਪੰਜਾਬ ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਬਾਦਲ ਅਨੁਸਾਰ, ਸਾਲ 2024 ਵਿਚ ਗਹਿਰੀ ਬੁੱਟਰ ਨੇ ਭਗਵੰਤ ਮਾਨ ਸਰਕਾਰ ਵਲੋਂ ਨਹਿਰੀ ਸਿੰਜਾਈ ਦੇ ਵਧਾ-ਚੜ੍ਹਾ ਕੇ ਅੰਕੜੇ ਦਰਜ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਦਾ ਵਿਰੋਧ ਕੀਤਾ ਸੀ। ਇਸ ਕਾਰਨ ਉਨ੍ਹਾਂ ਨੂੰ ਮੁਅੱਤਲੀ ਸਮੇਤ ਵਿਭਾਗੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਪਰ ਉਹ ਆਪਣੇ ਸਟੈਂਡ ’ਤੇ ਕਾਇਮ ਰਹੇ। ਸੁਖਬੀਰ ਸਿੰਘ ਬਾਦਲ ਨੇ ਉਮੀਦ ਜਤਾਈ ਕਿ ਗਹਿਰੀ ਬੁੱਟਰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ।

ਬਠਿੰਡਾ ਦਿਹਾਤੀ ਵਿਚ ਅਕਾਲੀ ਦਲ ਦੀ ਇਸ ਨਿਯੁਕਤੀ ਨਾਲ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਦੋ ਸਾਬਕਾ ਨੌਕਰਸ਼ਾਹਾਂ ਵਿਚਕਾਰ ਸਿਆਸੀ ਮੁਕਾਬਲੇ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਆਮ ਆਦਮੀ ਪਾਰਟੀ ਵਲੋਂ ਸੇਵਾਮੁਕਤ ਪੀ.ਸੀ.ਐੱਸ. ਅਧਿਕਾਰੀ ਗੋਪਾਲ ਸਿੰਘ ਪਹਿਲਾਂ ਹੀ ਹਲਕਾ ਇੰਚਾਰਜ ਵਜੋਂ ਸਰਗਰਮ ਹਨ। ਉਹ ਆਪਣੇ ਪ੍ਰਸ਼ਾਸਨਿਕ ਤਜ਼ਰਬੇ ਦੇ ਆਧਾਰ ’ਤੇ ਹਲਕੇ ਵਿਚ ਵਿਕਾਸ ਕਾਰਜਾਂ ਲਈ ਯਤਨਸ਼ੀਲ ਹਨ। ਉੱਧਰ, ਕਾਂਗਰਸ, ਭਾਜਪਾ ਅਤੇ ਹੋਰਨਾਂ ਪਾਰਟੀਆਂ ਵਲੋਂ ਆਪਣੇ ਸਿਆਸੀ ਪੱਤੇ ਖੋਲ੍ਹਣੇ ਅਜੇ ਬਾਕੀ ਹਨ।

Ad Position 22
No active advertisement
ਪਿਛਲੀ ਖ਼ਬਰ ਪਰਗਟ ਤੇ ਪਾਇਲਟ ਲਈ ਚੁਣੌਤੀ ਬਣਨਗੇ ਵੜਿੰਗ? ਅਗਲੀ ਖ਼ਬਰ ਲੁਧਿਆਣਾ ਨਗਰ ਨਿਗਮ ਜਰਨਲ ਹਾਊਸ ਮੀਟਿੰਗ ਦੌਰਾਨ ਹੋਇਆ ਜੰਮ ਕੇ ਹੰਗਾਮਾ
Ad Position 24