ਮਲੇਰਕੋਟਲਾ, 12 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਪੁਲਿਸ ਨੇ ਤੇਜ਼ੀ ਨਾਲ ਕੀਤੀ ਕਾਰਵਾਈ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਅਨੁਸਾਰ, ਇਸ ਮਾਮਲੇ ਵਿਚ ਪਾਕਿਸਤਾਨ ਸਥਿਤ ਹੈਂਡਲਰਾਂ ਦੀ ਭੂਮਿਕਾ ਸਾਹਮਣੇ ਆਈ ਹੈ। ਇਸ ਸਬੰਧੀ ਦੋ ਸਥਾਨਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਇਕ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ।