ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 12 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਪੁਲਿਸ ਵਿਚ ਤਾਇਨਾਤ ਡੀ.ਐੱਸ.ਪੀ. ਰਾਜਵੀਰ ਸਿੰਘ ਨੂੰ ਤਰੱਕੀ ਦੇ ਕੇ ਐੱਸ.ਪੀ. (ਸੁਪਰਡੈਂਟ ਆਫ਼ ਪੁਲਿਸ) ਬਣਾਇਆ ਗਿਆ ਹੈ। ਰਾਜਵੀਰ ਸਿੰਘ ਗੁਰੂ ਹਰ ਸਹਾਏ ਵਿਖੇ ਬਤੌਰ ਡੀ.ਐੱਸ.ਪੀ. ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਦੀ ਤਰੱਕੀ ਦੇ ਮੌਕੇ ’ਤੇ ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਅਤੇ ਐੱਸ.ਪੀ. (ਡੀ) ਮਨਜੀਤ ਸਿੰਘ ਵਲੋਂ ਉਨ੍ਹਾਂ ਦੇ ਮੋਢਿਆਂ ’ਤੇ ਸਟਾਰ ਲਗਾਏ ਗਏ ਅਤੇ ਤਰੱਕੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਰਾਜਵੀਰ ਸਿੰਘ ਇਸ ਸਮੇਂ ਫਿਰੋਜ਼ਪੁਰ ਵਿਖੇ ਕ੍ਰਾਈਮ ਅਗੇਸਟ ਵੂਮੈਨ ਐਂਡ ਚਿਲਡਰਨਜ਼ ਵਿੰਗ ਵਿਚ ਡੀ.ਐੱਸ.ਪੀ. ਵਜੋਂ ਸੇਵਾਵਾਂ ਨਿਭਾ ਰਹੇ ਹਨ। ਗੁਰੂ ਹਰ ਸਹਾਏ ਵਿਚ ਡੀ.ਐੱਸ.ਪੀ. ਵਜੋਂ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਅਤੇ ਹੁਣ ਮਿਲੀ ਤਰੱਕੀ ਦੀ ਖ਼ਬਰ ਨਾਲ ਇਲਾਕੇ ਵਿਚ ਖੁਸ਼ੀ ਦਾ ਮਾਹੌਲ ਹੈ।