13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਥੇਦਾਰ ਗੜਗੱਜ ਝੋਟੇ ਦੇ ਪਰਿਵਾਰ ਨੂੰ ਮਿਲਣ ਆਉਣਗੇ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਅਦ ਦੁਪਹਿਰ 3 ਵਜੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਮਾਨਸਾ ਆਉਣਗੇ।

Ad Position 21
No active advertisement
ਅਜੀਤ ਡੈਸਕ 13-10-2026

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਅਦ ਦੁਪਹਿਰ 3 ਵਜੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਮਾਨਸਾ ਆਉਣਗੇ। ਦੱਸ ਦੇਈਏ ਕਿ ਐਂਟੀ ਡਰੱਗ ਫੋਰਸ ਦੇ ਆਗੂ ਝੋਟਾ ਦੀ ਅੱਜ ਸਵੇਰੇ ਇਕ ਦਵਾਈ ਵਿਕਰੇਤਾ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਪਰਿਵਾਰ ਤੇ ਲੋਕਾਂ ਵਲੋਂ ਸਥਾਨਕ ਬਾਰਾਂ ਹੱਟਾਂ ਚੌਂਕ ’ਚ ਰੋਸ ਧਰਨਾ ਲਗਾਇਆ ਹੋਇਆ ਹੈ, ਜਿੱਥੇ ਵੱਡੀ ਗਿਣਤੀ ’ਚ ਝੋਟੇ ਦੇ ਸਮਰਥਕ ਤੇ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਹੋਏ ਸਨ। ਸ੍ਰੀ ਤਖ਼ਤ ਸਾਹਿਬ ਤੋਂ ਇਕ ਬੁਲਾਰੇ ਨੇ ‘ਅਜੀਤ’ ਨੂੰ ਦੱਸਿਆ ਕਿ ਜਥੇਦਾਰ ਗੜਗੱਜ ਧਰਨੇ ਦੌਰਾਨ ਹੀ ਪਰਿਵਾਰਕ ਮੈਂਬਰਾਂ ਨਾਲ ਮਿਲਣੀ ਕਰਨਗੇ। ਉੱਧਰ ਦੂਸਰੇ ਪਾਸੇ ਵੈਭਵ ਚੌਧਰੀ ਐਸ. ਐਸ. ਪੀ. ਮਾਨਸਾ ਨੇ ਦਾਅਵਾ ਕੀਤਾ ਹੈ ਕਿ ਕਾਤਲ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮਾਈ ਭਾਗੋ ਏ.ਐੱਫ.ਪੀ.ਏ. ਦੀਆਂ ਮਹਿਲਾ ਕੈਡਿਟਾਂ ਵਲੋਂ ਐਨ.ਡੀ.ਏ. ਪ੍ਰੀਖਿਆ ਪਾਸ ਕਰਨ 'ਤੇ ਸੁਖਬੀਰ ਸਿੰਘ ਬਾਦਲ ਦਾ ਟਵੀਟ ਅਗਲੀ ਖ਼ਬਰ ਪਰਵਿੰਦਰ ਝੋਟਾ ਦੀ ਹੱਤਿਆ 'ਤੇ ਬੋਲੇ ਹਰਸਿਮਰਤ ਕੌਰ ਬਾਦਲ
Ad Position 24