ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਮਾਨਸਾ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਅੱਜ ਹੋਏ ਬੇਹੱਦ ਮੰਦਭਾਗੇ ਕਤਲ ਮਾਮਲੇ ਵਿਚ ਪੀੜ੍ਹਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਮਿਲਣ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਦੀ ਪੁਰਜ਼ੋਰ ਨਿਖੇਧੀ ਕਰਦਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਸਾਹਮਣੇ ਆਏ ਤੱਥ ਪੰਜਾਬ ਅੰਦਰ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਬਹੁਤ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਸ. ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਨਸ਼ੇ ਵਿਰੁੱਧ ਸੰਘਰਸ਼ ਕਰ ਰਿਹਾ ਸੀ, ਉਸ ਦਾ ਕਤਲ ਸਮੁੱਚੇ ਪੰਜਾਬ ਲਈ ਵੱਡਾ ਘਾਟਾ ਹੈ ਤੇ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਗੱਲਬਾਤ ਪਰਿਵਾਰ ਤੇ ਇਲਾਕਾ ਵਾਸੀਆਂ ਨਾਲ ਮਿਲ ਕੇ ਅਤੇ ਜ਼ਮੀਨੀ ਹਾਲਾਤ ਜਾਣ ਕੇ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਜਥੇਦਾਰ ਗੜਗੱਜ ਵਲੋਂ ਮਾਨਸਾ ਸ਼ਹਿਰ 'ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਕਤਲ ਦੀ ਨਿਖੇਧੀ
ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਮਾਨਸਾ ਸ਼ਹਿਰ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਅੱਜ ਹੋਏ ਬੇਹੱਦ ਮੰਦਭਾਗੇ ਕਤਲ ਮਾਮਲੇ ਵਿਚ ਪੀੜ੍ਹਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਮਿਲਣ ਜਾਣਗੇ।
ਅਜੀਤ ਡੈਸਕ
13-10-2026