13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਆਈ.ਐੱਸ.ਆਈ. ਸਮਰਥਿਤ ਮਾਡਿਊਲ ਦਾ ਪਰਦਾਫਾਸ਼, ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਸਣੇ ਤਿੰਨ ਮੁਲਜ਼ਮ ਗ੍ਰਿਫਤਾਰ

ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋ ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਪਾਕਿਸਤਾਨ ਦੀ ਆਈ.ਐੱਸ.ਆਈ. ਸਮਰਥਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ...

Ad Position 21
No active advertisement
ਅਜੀਤ ਡੈਸਕ 13-10-2026

ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) -  ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋ ਇਕ ਵੱਡੀ ਸਫਲਤਾ ਹਾਸਲ ਕਰਦਿਆਂ, ਪਾਕਿਸਤਾਨ ਦੀ ਆਈ.ਐੱਸ.ਆਈ. ਸਮਰਥਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਕ ਪਿਸਤੌਲ ਤੇ ਇਕ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ।ਪੁਲਿਸ ਨੇ ਖਾਸਾ ਆਰਮੀ ਕੈਂਟ ਨੇੜੇ ਮਈ 2026 ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਥੀ ਵੀ ਸੁਲਝਾ ਲਈ ਹੈ ਅਤੇ ਧਮਾਕੇ ਵਿਚ ਸ਼ਾਮਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ਾਂ ਵਿਚ ਬੈਠੇ ਤਸਕਰਾਂ ਅਤੇ ਆਈ.ਐੱਸ.ਆਈ. ਦੇ ਆਪਰੇਟਿਵਾਂ ਨਾਲ ਕਥਿਤ ਸੰਬੰਧ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੀਆਂ ਅਗਲੀ ਤੇ ਪਿਛਲੀ ਕੜੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐਫ.ਆਈ.ਆਰ.ਦਰਜ ਕੀਤੀ ਗਈ ਹੈ। ਧਮਾਕੇ ਦੇ ਮਾਮਲੇ ਨੂੰ ਵਿਸਫੋਟਕ ਪਦਾਰਥ ਐਕਟ ਅਤੇ UAPA ਦੀਆਂ ਸੰਬੰਧਿਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਅੱਤਵਾਦ ਨਾਲ ਜੁੜੇ ਨੈੱਟਵਰਕਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਨਜ਼ਰ ਰੱਖਣ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਝੋਟਾ ਹੱਤਿਆ ਮਾਮਲੇ 'ਚ ਮੁੱਖ ਮੁਲਜ਼ਮ ਦਾ ਸਾਥੀ ਗ੍ਰਿਫ਼ਤਾਰ ਅਗਲੀ ਖ਼ਬਰ ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦਾ ਸੁਭਾਗ ਪ੍ਰਾਪਤ ਹੋਇਆ - ਮ...
Ad Position 24