13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਨਤਾ ਦਲ ਯੂਨਾਇਟਡ ਦੇ ਪੰਜਾਬ ਪ੍ਰਧਾਨ ਬੈਨੀਪਾਲ ਡੇਰਾ ਬਾਬਾ ਨਾਨਕ ਵਿਖੇ ਪੁੱਜੇ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 13 ਅਕਤੂਬਰ (ਹੀਰਾ ਸਿੰਘ ਮਾਂਗਟ)- ਜਨਤਾ ਦਲ ਯੂਨਾਇਟਡ ਪਾਰਟੀ ਦੇ ਸੂਬਾ ਪ੍ਰਧਾਨ ਮਲਵਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 13-10-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 13 ਅਕਤੂਬਰ (ਹੀਰਾ ਸਿੰਘ ਮਾਂਗਟ)- ਜਨਤਾ ਦਲ ਯੂਨਾਇਟਡ ਪਾਰਟੀ ਦੇ ਸੂਬਾ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਅੱਜ ਸਾਥੀਆਂ ਸਮੇਤ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿੱਥੇ ਉਨ੍ਹਾਂ ਵਲੋਂ ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਸਮੇਤ ਅਰਦਾਸ ਕੀਤੀ ਗਈ।

ਇਸ ਮੌਕੇ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰ ਵਲੋਂ ਸੰਗਤਾਂ ਸਮੇਤ ਸੂਬਾ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਕੇਂਦਰ ਸਰਕਾਰ ਦੇ ਨਾਮ 'ਤੇ ਮੰਗ ਪੱਤਰ ਵੀ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਪਾਰਟੀ ਪ੍ਰਧਾਨ ਸਾਬਕਾ ਮੁੱਖ ਮੰਤਰੀ ਸ੍ਰੀ ਨਤੀਸ਼ ਕੁਮਾਰ ਰਾਹੀਂ ਆਪਣੀ ਭਾਈਵਾਲ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਖੋਲਣ ਦੀ ਮੰਗ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਥੇਦਾਰ ਦਾਦੂਵਾਲ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਨੌਜਵਾਨ ਦੇ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ
Ad Position 24