13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵਿਧਾਇਕ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ...

Ad Position 21
No active advertisement
ਅਜੀਤ ਡੈਸਕ 13-10-2026

ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖਿਲਾਫ਼ ਵਰਤੀ ਗਈ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਦੇ ਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਹ ਸ਼ਿਕਾਇਤ ਅੱਜ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵਲੋਂ ਦਰਜ ਕਰਵਾਈ ਗਈ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਵਿਧਾਇਕ ਵਲੋਂ ਲਗਾਏ ਗਏ ਦੋਸ਼ ਤੱਥਾਂ ਦੇ ਉਲਟ ਹਨ ਅਤੇ ਇਨ੍ਹਾਂ ਰਾਹੀਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੇ ਨਾਲ-ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਸ਼ਿਕਾਇਤ ਅਨੁਸਾਰ, ਵਿਧਾਇਕ ਨੂੰ ਸਕੱਤਰੇਤ ਵਿਖੇ ਦਾਖ਼ਲ ਹੋਣ ਤੋਂ ਰੋਕਣ ਦਾ ਕਾਰਨ ਜਾਤੀ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸਿੱਖ ਸੰਸਥਾ ਪ੍ਰਤੀ ਉਨ੍ਹਾਂ ਵਲੋਂ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਸਨ। ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਧਰਮ ਜਾਤ-ਪਾਤ, ਊਚ-ਨੀਚ ਅਤੇ ਵਿਤਕਰੇ ਨੂੰ ਰੱਦ ਕਰਦਾ ਹੈ। ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਨੁੱਖੀ ਸਤਿਕਾਰ ’ਤੇ ਆਧਾਰਿਤ ਹਨ। ਅਜਿਹੇ ਪਵਿੱਤਰ ਅਸਥਾਨਾਂ ’ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣਾ ਸਿੱਖ ਸਿਧਾਂਤਾਂ ਦੀ ਅਸਲ ਭਾਵਨਾ ਨੂੰ ਗ਼ਲਤ ਰੂਪ ਵਿਚ ਪੇਸ਼ ਕਰਨ ਦੇ ਬਰਾਬਰ ਹੈ।

ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਕਿ ਵਿਧਾਇਕ ਮਨਵਿੰਦਰ ਸਿੰਘ ਵਲੋਂ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਦਿੱਤੇ ਬਿਆਨਾਂ ਅਤੇ ਪ੍ਰਸਾਰਿਤ ਵੀਡੀਓਜ਼ ਨਾਲ ਸਿੱਖ ਸੰਸਥਾਵਾਂ, ਉਨ੍ਹਾਂ ਦੇ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦੀ ਸਾਖ ਨੂੰ ਨੁਕਸਾਨ ਪਹੁੰਚਣ ਦੇ ਨਾਲ ਸਮਾਜ ਵਿਚ ਬੇਲੋੜਾ ਤਣਾਅ ਪੈਦਾ ਹੋਣ ਦਾ ਖ਼ਦਸ਼ਾ ਹੈ। ਸ਼ਿਕਾਇਤ ਵਿਚ ਇਸ ਤੋਂ ਪਹਿਲਾਂ ਜਾਰੀ ਕੀਤੀਆਂ ਗਈਆਂ ਹੋਰ ਵੀਡੀਓਜ਼ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਦਰਜ਼ ਕਰਵਾਉਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਮੈਨੇਜਰ ਨਰਿੰਦਰ ਸਿੰਘ ਅਤੇ ਵਧੀਕ ਮੈਨੇਜਰ ਗੁਰਵਿੰਦਰ ਸਿੰਘ ਭੋਮਾਂ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਨੇ ਪੁਤਲਾ ਫੂਕਿਆ, ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ ਅਗਲੀ ਖ਼ਬਰ ਰੇਤ ਨਾਲ ਭਰੀ ਟਰਾਲੀ ਨੇ ਖੋਲ੍ਹੀ ਨਾਜਾਇਜ਼ ਮਾਈਨਿੰਗ ਦੀ ਪੋਲ, ਨੌਜਵਾਨ ਪੁਲਿਸ ਅੜਿੱਕੇ
Ad Position 24