13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਵਿੰਦਰ ਸਿੰਘ ਝੋਟਾ ਅਦਾਲਤ ਦੇ ਹੁਕਮਾਂ ਉਪਰੰਤ 11 ਸਤੰਬਰ 2023 ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਵਿਚੋਂ ਹੋਇਆ ਸੀ ਰਿਹਾਅ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ...

Ad Position 21
No active advertisement
ਅਜੀਤ ਡੈਸਕ 13-10-2026

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ 11 ਸਤੰਬਰ 2023 ਨੂੰ ਦੇਰ ਸ਼ਾਮ 8:30 ਵਜੇ ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁਜਰ ਜ਼ਿਲ੍ਹਾ ਜੇਲ੍ਹ ਵਿਚੋਂ ਰਿਹਾਅ ਹੋਇਆ ਸੀ। ਜ਼ਿਕਰਯੋਗ ਹੈ ਕਿ ਉਸ ਦੀ ਬਿਨ੍ਹਾਂ ਸ਼ਰਤ ਰਿਹਾਈ ਲਈ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਵਲੋਂ ਪਿਛਲੇ 60 ਦਿਨਾਂ ਤੋਂ ਬਾਲ ਭਵਨ ਮਾਨਸਾ ਵਿਖੇ ਧਰਨਾ ਲਗਾਇਆ ਸੀ।

ਉਸ ਸਮੇਂ ਚੀਫ ਜੁਡੀਸ਼ੀਅਲ ਮਜਿਸਟ੍ਰੇਟ ਸੁਰਭੀ ਪਰਾਸ਼ਰ ਦੀ ਅਦਾਲਤ ਨੇ ਇਕ ਮੁਕੱਦਮੇ ਵਿਚ 30 ਹਜ਼ਾਰ ਦੀ ਗਰੰਟੀ ਅਤੇ ਇਕ ਹੋਰ ਮੁਕੱਦਮੇ ਵਿਚ 30 ਹਜ਼ਾਰ ਦੇ ਜਾਤੀ ਮੁਚੱਲਕੇ ਤੇ ਰਿਹਾਈ ਦੇ ਹੁਕਮ ਦਿੱਤੇ ਸਨ। ਉਸ ਸਮੇਂ ਦੇ ਥਾਣਾ ਸਿਟੀ-2 ਮਾਨਸਾ ਦੇ ਮੁਖੀ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਨੇ ਤਫਤੀਸ਼ ਦੌਰਾਨ ਮਦਾਈ ਮੁਕੱਦਮਾ ਸੰਜੂ ਕੁਮਾਰ ਵਲੋਂ ਦਰਜ ਕਰਵਾਏ ਬਿਆਨਾਂ ਦੇ ਅਧਾਰ ਤੇ ਅਦਾਲਤ ਪਰਵਿੰਦਰ ਸਿੰਘ ਨੂੰ ਹਾਲ ਦੀ ਘੜੀ ਰਿਹਾ ਕਰਨ ਦੀ ਗੁਹਾਰ ਲਗਾਈ ਸੀ।

ਜਿਸ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ। ਉਸ ਸਮੇਂ ਵੱਡੀ ਗਿਣਤੀ ਵਿਚ ਜੇਲ੍ਹ ਦੇ ਬਾਹਰ ਰਿਹਾਈ ਸਮੇਂ ਇਕੱਠੇ ਹੋਏ ਪੰਥਕ ਆਗੂਆਂ ਅਤੇ ਸਮਾਜ ਸੇਵਕਾਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਸੀ ਅਤੇ ਰਿਹਾ ਹੋਣ ਉਪਰੰਤ ਪਰਮਿੰਦਰ ਸਿੰਘ ਝੋਟਾ ਨੇ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਦੀ ਅਗਵਾਈ ਵਿਚ ਐਂਟਰੀ ਡਰੱਗ ਟਾਸਕ ਫੋਰਸ ਚਿੱਟੇ ਅਤੇ ਹੋਰ ਨਸ਼ਾ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਉਸ ਸਮੇਂ ਦੇ ਜੇਲ੍ਹ ਸੁਪਰਡੈਂਟ ਵਲੋਂ ਜੇਲ੍ਹ ਵਿਚ ਸਿਰਜੇ ਗਏ ਵਾਤਾਵਰਨ ਦੀ ਵੀ ਸ਼ਲਾਘਾ ਕੀਤੀ ਸੀ। ਕਿਉਂਕਿ ਇੱਥੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੇ ਵਿਰੁੱਧ ਬਹੁਤ ਸਖ਼ਤੀ ਸੀ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ.ਆਈ. ’ਤੇ ਚਾਰਜ ਦੀਵਾਲੀ ਤੱਕ ਟਲਿਆ ਅਗਲੀ ਖ਼ਬਰ ਪਰਮਿੰਦਰ ਝੋਟੇ ਦੇ ਕਤਲ ਨੂੰ ਲੈ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ
Ad Position 24