14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਨਾਜ ਮੰਡੀ ਵਿਚ ਕੰਮ ਕਰਦੇ ਦੋ ਪ੍ਰਵਾਸੀਆਂ ਦੀ ਕਰੰਟ ਲੱਗਣ ਕਾਰਨ ਮੌਤ

ਤਪਾ ਮੰਡੀ, (ਬਰਨਾਲਾ), 14 ਅਕਤੂਬਰ (ਵਿਜੇ ਸ਼ਰਮਾ) - ਸਬ ਡਵੀਜ਼ਨ ਤਪਾ ਦੀ ਬਾਹਰਲੀ ਅਨਾਜ ਮੰਡੀ ਵਿਚ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ ਜਦੋਂ ਕਰੰਟ ਲੱਗਣ ਕਾਰਨ ਦੋ ਜਣਿਆਂ ਦੀ ਮੌਤ ਤੇ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 14-10-2026

ਤਪਾ ਮੰਡੀ, (ਬਰਨਾਲਾ), 14 ਅਕਤੂਬਰ (ਵਿਜੇ ਸ਼ਰਮਾ) - ਸਬ ਡਵੀਜ਼ਨ ਤਪਾ ਦੀ ਬਾਹਰਲੀ ਅਨਾਜ ਮੰਡੀ ਵਿਚ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ ਜਦੋਂ ਕਰੰਟ ਲੱਗਣ ਕਾਰਨ ਦੋ ਜਣਿਆਂ ਦੀ ਮੌਤ ਤੇ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਝੋਨੇ ਦਾ ਸੀਜ਼ਨ ਚੱਲ ਰਿਹਾ ਸੀ ਤੇ ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ਦੇ ਬਿਜਲੀ ਦਾ ਜ਼ਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਚੁੱਕੀ ਹੈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। 

ਜ਼ਿਕਰਯੋਗ ਹੈ ਕਿ ਦੁਖਦਾਈ ਘਟਨਾ ਦਾ ਪਤਾ ਲੱਗਦੇ ਹੀ ਸ਼ਹਿਰ ਦੇ ਸਮੂਹ ਆੜਤੀਏ, ਮਾਰਕੀਟ ਕਮੇਟੀ ਦੇ ਸਕੱਤਰ ,ਸਟਾਫ਼ ਅਤੇ ਹੋਰ ਹਸਪਤਾਲ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ। ਮ੍ਰਿਤਕਾਂ ਦੀਆਂ ਦੇਹਾਂ ਹਸਪਤਾਲ ਵਿਚ ਰੱਖੀਆਂ ਹੋਈਆਂ ਹਨ ਜਦਕਿ ਜ਼ਖ਼ਮੀ ਦਾ ਇਲਾਜ ਚੱਲ ਰਿਹਾ ਹੈ ।

Ad Position 22
No active advertisement
ਪਿਛਲੀ ਖ਼ਬਰ ਜੱਗੂ ਭਗਵਾਨਪੁਰੀਏ ਦੀ ਪਤਨੀ ਨੇ ਵੀ ਹਲਕਾ ਡੇਰਾ ਬਾਬਾ ਨਾਨਕ 'ਚ ਚੁੱਕਿਆ ਸਮਾਜ ਸੇਵਾ ਦਾ ਬੀੜਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਕਾਰਨ ਦੁਕਾਨ ਨੂੰ ਢਾਹੁਣ ਦੀ ਫਿਲਹਾਲ ਨਹੀਂ ਹੋਵੇਗ...
Ad Position 24