14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜਥੇਦਾਰ ਵੱਲੋਂ ਗਿਆਸਪੁਰਾ ਮਾਮਲੇ ਸਬੰਧੀ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਨੂੰ ਸੱਦਿਆ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)- ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 14-10-2026

ਅੰਮ੍ਰਿਤਸਰ, 14 ਅਕਤੂਬਰ  (ਜਸਵੰਤ ਸਿੰਘ ਜੱਸ)- ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। ਬੀਤੇ ਕੱਲ੍ਹ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਮਾਨਸਾ ਦੇ ਸ. ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਉਨ੍ਹਾਂ ਦੇ ਪਰਿਵਾਰ ਵਲੋਂ 15 ਅਕਤੂਬਰ  ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਹੋਏ ਆਦੇਸ਼ ਅਨੁਸਾਰ 15 ਅਕਤੂਬਰ ਨੂੰ ਸੱਦੇ ਗਏ ਵਿਧਾਇਕਾਂ ਨੂੰ ਹੁਣ 16 ਅਕਤੂਬਰ ਸਵੇਰੇ 11.00 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤੇ ਗਏ ਹਨ।

ਸਕੱਤਰੇਤ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ 15 ਅਕਤੂਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੋਖ ਕਮੇਟੀ ਦੀ ਇਕੱਤਰਤਾ ਵੀ ਰੱਖੀ ਗਈ ਸੀ, ਜਿਸ ਤਹਿਤ ਵੱਖ-ਵੱਖ ਮਾਮਲਿਆਂ ਨਾਲ ਸੰਬੰਧਿਤ ਧਿਰਾਂ ਨੂੰ ਸੱਦਿਆ ਗਿਆ ਸੀ ਪਰੰਤੂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਇਹ ਇਕੱਤਰਤਾ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਅਗਲੀ ਤਾਰੀਖ ਸੰਬੰਧਿਤ ਧਿਰਾਂ ਨੂੰ ਦੱਸੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖਾਤਮੇ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 15 ਅਕਤੂਬਰ ਦੇ ਪੰਜਾਬ ਬੰਦ ਨੂੰ ਭਾਕਿਯੂ ਕਾਦੀਆਂ... ਅਗਲੀ ਖ਼ਬਰ ਜੱਗੂ ਭਗਵਾਨਪੁਰੀਏ ਦੀ ਪਤਨੀ ਨੇ ਵੀ ਹਲਕਾ ਡੇਰਾ ਬਾਬਾ ਨਾਨਕ 'ਚ ਚੁੱਕਿਆ ਸਮਾਜ ਸੇਵਾ ਦਾ ਬੀੜਾ
Ad Position 24