14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵਲੋਂ ਸਮਰਥਨ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)- ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਮਿੰਦਰ ਸਿੰਘ (ਝੋਟਾ) ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 14-10-2026

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)- ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਸ. ਪਰਮਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ। 

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਪ੍ਰੀਤਪਾਲ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ ਵੀ ਹਾਜ਼ਰ ਸਨ।।

Ad Position 22
No active advertisement
ਪਿਛਲੀ ਖ਼ਬਰ ਫਤਿਹਗੜ੍ਹ ਚੂੜੀਆਂ ’ਚ ਪਰਵਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਸ਼ੁਰੂ ਅਗਲੀ ਖ਼ਬਰ ਭਲਾ ਪਿੰਡ (ਅਜਨਾਲਾ) ਦੇ ਕ੍ਰਿਕਟ ਸਟੇਡੀਅਮ ਨੂੰ ਲੈ ਕੇ ਈ.ਡੀ. ਵਲੋਂ ਮਾਮਲਾ ਦਰਜ ਕਰਨ ਸਬੰਧੀ ਚਿੱਠੀ ਲਿਖਣ ’ਤੇ ਬੋਲੇ ਵਿਧ...
Ad Position 24