14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਕਿਯੂ ਕਾਦੀਆਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਕਰੇਗੀ ਸਮਰਥਨ

ਹਰਿਆਣਾ (ਹੁਸ਼ਿਆਰਪੁਰ), 14 ਅਕਤੂਬਰ (ਹਰਮੇਲ ਸਿੰਘ ਖੱਖ) - ਬੀਤੇ ਦਿਨ ਮਾਨਸਾ ਵਿਖੇ ਉਘੇ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਕੰਮ ਕਰਨ ਵਾਲੇ...

Ad Position 21
No active advertisement
ਅਜੀਤ ਡੈਸਕ 14-10-2026

ਹਰਿਆਣਾ (ਹੁਸ਼ਿਆਰਪੁਰ), 14 ਅਕਤੂਬਰ (ਹਰਮੇਲ ਸਿੰਘ ਖੱਖ) -  ਬੀਤੇ ਦਿਨ ਮਾਨਸਾ ਵਿਖੇ ਉਘੇ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਕੰਮ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਦਿਨ ਕਿਹੜੇ ਕਤਲ ਦੀ ਭਾਰਤੀ ਕਿਸਾਨ ਯੂਨੀਅਨ ਕਦੀਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਦੀ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਪਾਲ ਸਿੰਘ ਡਡਿਆਣਾ ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ਸੂਬੇ ਅੰਦਰ ਨਸ਼ਾ ਖ਼ਤਮ ਕਰਨ ਵਿਚ ਸਰਕਾਰ ਨਕਾਮ ਰਹੀ ਹੈ ਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸੰਬੰਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ  ਸਿੰਘ ਝੋਟਾ ਨੇ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦਾ ਕਾਰੋਬਾਰ ਬੰਦ ਕਰਵਾਉਣ ਦਾ ਬੀੜਾ ਚੁੱਕਿਆ ਹੋਇਆ ਸੀ, ਜਿਸ ਦੇ ਨਤੀਜੇ ਵਜੋਂ ਇਸ ਨੂੰ ਆਪਣੀ ਜਾਨ ਤੱਕ ਵੀ ਗਵਾਉਣੀ ਪਈ। ਉਨ੍ਹਾਂ ਨੇ ਅੱਗੇ ਕਿਹਾ ਕਿ ਪਰਵਿੰਦਰ  ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਕਤਲ ਦਾ ਇਨਸਾਫ਼ ਲੈਣ ਲਈ ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਵਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਜੋ ਸੱਦਾ ਦਿੱਤਾ ਗਿਆ ਹੈ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜਥੇਬੰਦੀ ਉਸ ਦਾ ਪੁਰਜੋਰ ਸਮਰਥਨ ਕਰਦੀ ਅਤੇ ਵਿਅਕਤੀਗਤ ਤੌਰ 'ਤੇ ਸਹਿਯੋਗ ਵੀ ਕੀਤਾ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਮਾਨਸਾ ਜਾਣ ਤੋਂ ਰੋਕਣ ਨੂੰ ਲੈ ਕੇ ਭਾਕਿਯੂ ਕਾਦੀਆਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਡੀ.ਸੀ. ਚੌਂਕ ਕੀਤਾ ਜਾਮ
Ad Position 24