14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਵਿਰੁੱਧ ਭਾਜਪਾ ਦਾ ਪ੍ਰਦਰਸ਼ਨ

ਪਠਾਨਕੋਟ, 14 ਅਕਤੂਬਰ (ਸੰਧੂ) - ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ...

Ad Position 21
No active advertisement
ਅਜੀਤ ਡੈਸਕ 14-10-2026

ਪਠਾਨਕੋਟ, 14 ਅਕਤੂਬਰ (ਸੰਧੂ) - ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਵਾਲਮੀਕਿ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਵਿਚ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਹਲਕਾ ਭੋਆ ਦੀ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਸ਼ਾਮਿਲ ਹੋਏ।
ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੁਤਾਬਕ, ਝੋਟਾ ਦਾ ਕਸੂਰ ਸਿਰਫ਼ ਇਹ ਸੀ ਕਿ ਉਹ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾ ਰਹੇ ਸਨ।
ਸ਼ਰਮਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਇਸ ਘਟਨਾ ਨੂੰ ਨਿੱਜੀ ਦੁਸ਼ਮਣੀ ਨਾਲ ਜੋੜਨ ਵਾਲੇ ਬਿਆਨ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਅਤੇ ਅਪਰਾਧਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।
ਭਾਜਪਾ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Ad Position 22
No active advertisement
ਪਿਛਲੀ ਖ਼ਬਰ ਮਹੀਨਿਆਂ ’ਚ ਨਸ਼ਾ ਤਸਕਰ ਨੂੰ ਫਾਂਸੀ ਦਿੱਤੀ ਜਾਵੇ - ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਗਲੀ ਖ਼ਬਰ ਮਾਨਸਾ ਜਾਣ ਤੋਂ ਰੋਕਣ ਨੂੰ ਲੈ ਕੇ ਭਾਕਿਯੂ ਕਾਦੀਆਂ ਅਤੇ ਪੁਲਿਸ ਵਿਚਕਾਰ ਤਿੱਖਾ ਟਕਰਾਅ
Ad Position 24